Friday, October 23, 2026
Home Latest ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ...

ਪਟਵਾਰੀ ਸਵੇਰੇ 9 ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਗੇ: ਡਾ. ਪ੍ਰੀਤੀ ਯਾਦਵ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਪਟਵਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ ਦਫ਼ਤਰਾਂ ‘ਚ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣਗੇ। ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਤੇ ਸਬ ਤਹਿਸੀਲਾਂ ‘ਚ ਤਾਇਨਾਤ ਪਟਵਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਵਰਕ ਸਟੇਸ਼ਨਾਂ ‘ਤੇ ਰੋਜ਼ਾਨਾ ਸਵੇਰੇ 9 ਤੋਂ 11 ਵਜੇ ਤੱਕ (ਸਿਵਾਏ ਕਿਸੇ ਕੋਰਟ ਕੇਸ ਜਾਂ ਕਿਸੇ ਹੋਰ ਜਰੂਰੀ ਦਫ਼ਤਰੀ ਕੰਮ ਦੇ) ਆਮ ਲੋਕਾਂ ਦੇ ਕੰਮਾਂ-ਕਾਰਾਂ ਲਈ ਲੋਕਾਂ ਨੂੰ ਮਿਲਣਗੇ। 

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਪਟਵਾਰੀ ਨੇ ਆਪਣੇ ਖੇਤਰ ‘ਚ ਕਿਸੇ ਦੌਰੇ ‘ਤੇ ਜਾਣਾ ਹੈ ਤਾਂ ਉਹ ਸਵੇਰੇ 11 ਵਜੇ ਤੋਂ ਬਾਅਦ ਜਾਣਗੇ ਅਤੇ ਪਹਿਲਾਂ ਲੋਕਾਂ ਨੂੰ ਮਿਲਕੇ ਤੇ ਉਨ੍ਹਾਂ ਦੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣਗੇ ਤਾਂ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ ਤੇ ਉਹ ਖੱਜਲ ਖੁਆਰ ਨਾ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਟਵਾਰੀ ਦੀ ਕੋਈ ਫੀਲਡ ਜਾਂ ਉਚ ਦਫ਼ਤਰਾਂ ਵਿਖੇ ਕੋਈ ਡਿਊਟੀ ਨਹੀਂ ਹੈ ਤਾਂ ਉਹ 11 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੇ ਕੰਮਾਂ ਲਈ ਦਫ਼ਤਰ ਵਿੱਚ ਹਾਜ਼ਰ ਰਹਿਣਗੇ।

LEAVE A REPLY

Please enter your comment!
Please enter your name here