
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਪਿੰਡ ਭਾਈ ਰੂਪਾ ਵਿਖੇ ਬੀਤੀ ਰਾਤ ਦੋ ਧਿਰਾਂ ਵਿਚਕਾਰ ਗੋਲ਼ੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਇਲਿਆਸ ਸੱਤੀ ਉਰਫ਼ ਓਵਰਸੀਸ ਤੇ ਉਸਦੇ ਗੁਆਂਢੀ ਗੁਰਤੇਜ ਚੰਦ ਦੀ ਆਪਸ ਵਿੱਚ ਲੜਾਈ ਹੋ ਗਈ ਤੇ ਦੋਵੇਂ ਧਿਰਾਂ ਨੇ ਆਪਸ ਵਿੱਚ ਫ਼ਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਫ਼ਾਇਰਿੰਗ ਦੌਰਾਨ ਸੱਤੀ ਦੇ 2 ਗੋਲੀਆਂ ਲੱਗ ਗਈਆਂ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।












