Tuesday, October 27, 2026
Home Latest ਪੰਜਾਬ ਸਰਕਾਰ ਦੇ ਸ਼ਿਕਾਇਤ ਨਿਵਾਰਨ ਸਿਸਟਮ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਪੰਜਾਬ ਸਰਕਾਰ ਦੇ ਸ਼ਿਕਾਇਤ ਨਿਵਾਰਨ ਸਿਸਟਮ ਸਬੰਧੀ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਪੰਜਾਬ ਸ਼ਿਕਾਇਤ ਨਿਵਾਰਨ ਸਿਸਟਮ ਦੇ ਨੋਡਲ ਅਫਸਰਾਂ ਨੂੰ ਇਸ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਬੰਧੀ ਸਿਖਲਾਈ ਦਿੱਤੀ ਗਈ। ਇਸ ਸਬੰਧੀ ਪ੍ਰਸ਼ਾਸਨਿਕ ਸੁਧਾਰ  ਵਿਭਾਗ ਦੇ ਅਧਿਕਾਰੀ ਜਸਕਰਨ ਸਿੰਘ ਨੇ ਦੱਸਿਆ ਕਿ ਨਾਗਰਿਕ ਪੰਜਾਬ ਸਰਕਾਰ ਦੇ ਪੋਰਟਲ https://connect.punjab.gov.in/ ਤੋਂ ਇਲਾਵਾ ਐਮ ਸੇਵਾ ਮੋਬਾਈਲ ਐਪ ਜਾਂ ਫੋਨ ਨੰਬਰ 1100 ਜਾਂ ਸੇਵਾ ਕੇਂਦਰ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਇਹਨਾਂ ਸ਼ਿਕਾਇਤਾਂ ਦਾ ਸਮਾਂ ਬੱਧ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਂਦਾ ਹੈ।

Advertisements

ਉਨਾਂ ਨੇ ਸਾਰੇ ਵਿਭਾਗਾਂ ਦੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਦੋਂ ਵੀ ਕੋਈ ਆਨਲਾਈਨ ਪੱਧਰ ਤੇ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਦਿੱਤੇ ਗਏ ਸਮੇਂ ਦੇ ਅੰਦਰ ਨਿਪਟਾਰਾ ਕੀਤਾ ਜਾਵੇ ਅਤੇ ਨਾਗਰਿਕਾਂ ਦੀ ਸ਼ਿਕਾਇਤ ਦਾ ਸਹੀ ਤਰੀਕੇ ਨਾਲ ਨਿਵਾਰਨ ਕੀਤਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਸਾਰੀ ਕਾਰਜਪ੍ਰਣਾਲੀ ਦੀ ਮੌਕੇ ਤੇ ਜਾਣਕਾਰੀ ਦਿੱਤੀ ਅਤੇ ਪਹਿਲੀ ਅਤੇ ਦੂਜੀ ਅਪੀਲੈਂਟ ਅਥਾਰਟੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

LEAVE A REPLY

Please enter your comment!
Please enter your name here