
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਹੱਥਕੜੀਆਂ ਅਤੇ ਬੇੜੀਆਂ ਲਗਾ ਕੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣਾ ਸਮੁੱਚੇ ਦੇਸ਼ ਲਈ ਬਹੁਤ ਹੀ ਸ਼ਰਮ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਮਾਨਸਿਕ ਅਤੇ ਆਰਥਿਕ ਤੌਰ ਤੇ ਟੁੱਟੇ ਹੋਏ ਇਨ੍ਹਾਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ਤੇ ਮੱਲ੍ਹਮ ਲਾਉਣ ਦੀ ਥਾਂ ਉਨ੍ਹਾਂ ਨੂੰ ‘ਮੋਦੀ ਜੀ ਦੀ ਹਰਿਆਣਾ ਸਰਕਾਰ’ ਵੱਲੋਂ ਪੁਲੀਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ਵਿੱਚ ਲੈ ਕੇ ਜਾਣਾ, ਜ਼ਖਮਾਂ ਤੇ ਲੂਣ ਲਾਉਣ ਬਰਾਬਰ ਹੈ।












