Sunday, October 25, 2026
Home Crime ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਚੱਲੀਆਂ ਗੋਲੀਆਂ

ਧਰਮਕੋਟ (ਦ ਸਟੈਲਰ ਨਿਊਜ਼)। ਧਰਮਕੋਟ ਦੇ ਪਿੰਡ ਰੌਲੀ ਨਜਦੀਕ ਤਿੰਨ ਕਨਾਲਾਂ ਜ਼ਮੀਨੀ ਵਿਵਾਦ ਨੂੰ ਲੈਕੇ ਇਕ ਧਿਰ ਨੇ ਕਾਰ ਸਵਾਰ ਦੂਜੀ ਧਿਰ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਕਾਰ ਵਿੱਚ ਸਵਾਰ ਪਿਉ ਪੁੱਤਰ ਵਾਲ ਵਾਲ ਬਚ ਗਏ। ਜਾਣਕਾਰੀ ਅਨੁਸਾਰ ਘਟਨਾ ਬੀਤੇ ਦਿਨ ਦੇਰ ਸ਼ਾਮ ਵੇਲੇ ਵਾਪਰੀ, ਪੁਲਿਸ ਨੇ ਇਸ ਸਬੰਧੀ ਥਾਣਾ ਮਹਿਣਾ ਵਿਚ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਘਟਨਾ ਜ਼ਮੀਨੀ ਵਿਵਾਦ ਦੇ ਚਲਦਿਆਂ ਵਾਪਰੀ ਹੈ।

Advertisements

ਇਸ ਤੋਂ ਪਹਿਲਾਂ ਪੁਲਿਸ ਨੂੰ ਪ੍ਰਾਪਤ ਸ਼ਿਕਾਇਤ ਅਨੁਸਾਰ 4 ਫ਼ਰਵਰੀ ਨੂੰ ਵੀ ਅਵਤਾਰ ਸਿੰਘ ਨੇ ਜ਼ਮੀਨ ਪਾਸ ਆਕੇ ਹਵਾਈ ਫਾਇਰ ਕੀਤੇ ਸਨ। ਸ਼ਿਕਾਇਤ ਕਰਤਾਵਾਂ ਅਨੁਸਾਰ ਬੀਤੀ ਸ਼ਾਮ ਜਦੋਂ ਉਹ ਉਕਤ ਜ਼ਮੀਨ ਵੱਲ ਆਪਣੀ ਕਾਰ ਰਾਹੀਂ ਆ ਰਹੇ ਸਨ ਤਾਂ ਦੋ ਵਿਅਕਤੀਆ ਨੇ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਕਾਰ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਚਦਿਆਂ ਉਹ ਆਪਣੀ ਕਾਰ ਭਜਾ ਕੇ ਥਾਣੇ ਆ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਧਰਮਕੋਟ ਦੇ ਡੀਐਸਪੀ ਰਮਨਦੀਪ ਸਿੰਘ ਵੀ ਮੌਕੇ ਤੇ ਪਹੁੰਚ ਗਏ। ਪੁਲਿਸ ਨੇ ਦੋਹਾਂ ਦੋਸ਼ੀਆਂ ਵਿਰੁੱਧ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਦੂਜੀ ਧਿਰ ਦੇ ਵੀ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ।

LEAVE A REPLY

Please enter your comment!
Please enter your name here