ਬਿਨਾ ਇਜਾਜਤ ਲਾਉਡ ਸਪੀਕਰ/ਡੀ.ਜੇ ਲਗਾਉਣ ਸਹਿਤ ਜ਼ਿਲਾ ਮੈਜਿਸਟਰੇਟ ਨੇ ਲਗਾਇਆ ਵੱਖ-ਵੱਖ ਪਾਬੰਦੀਆਂ 

dc vipul ujawal ji

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ•ਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ•ਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ।

Advertisements

ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ‘ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ•ਾਂ ਗੱਡੀਆਂ ਆਦਿ ਵਿੱਚ ਕਿਸੇ ਤਰ•ਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ•ਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ‘ਤੇ ਪੂਰਨ ਤੌਰ ‘ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

ਇਸ ਤੋਂ ਇਲਾਵਾ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ  ਹੈ।

ਇਸੇ ਤਰ•ਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ•ਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ ‘ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ•ਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ। ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਜ਼ਿਲ•ਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਵਲੋਂ ਜ਼ਿਲ•ੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ•ਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ•ਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ।
ਉਕਤ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ•ੇ ਵਿੱਚ ਹੁਣ ਕੋਈ ਵੀ ਪੁਰਸ਼ ਜਾਂ ਇਸਤਰੀ ਮੂੰਹ ਢੱਕ ਕੇ ਦੋਪਹੀਆ ਵਾਹਨ ਨਹੀਂ ਚਲਾ ਸਕਣਗੇ, ਕਿਉਂਕਿ ਜ਼ਿਲ•ਾ ਮੈਜਿਸਟਰੇਟ ਨੇ ਮੂੰਹ ਢੱਕ ਕੇ ਵਾਹਨ ਚਲਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਇਨ•ਾਂ ਹੁਕਮਾਂ ਦੀ ਉਲੰਘਣਾ ਕਰਕੇ ਦੋਪਹੀਆ ਵਾਹਨ ਚਲਾਉਂਦਾ ਫੜਿਆ ਗਿਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ•ਾ ਮੈਜਿਸਟਰੇਟ ਵਲੋਂ ਇਹ ਪਾਬੰਦੀ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਠੱਲ• ਪਾਉਣ ਲਈ ਲਗਾਈ ਗਈ ਹੈ। ਉਕਤ ਤਿੰਨੇ ਹੁਕਮ 5 ਮਈ 2018 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here