Monday, October 26, 2026
Home Latest ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਖੁਆਸਪੁਰਾ ਤੋਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਖੁਆਸਪੁਰਾ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ। ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਿੰਘ ਸਭਾ ਤੋਂ ਅਰਦਾਸ ਕਰਨ ਉਪਰੰਤ ਖਾਲਸਾਈ ਜੈਕਾਰਿਆਂ ਦੇ ਨਾਲ ਗੁਰੂ ਰਵਿਦਾਸ ਜੀ ਦੇ ਮਹਿਮਾ ਗਾਇਨ ਕਰਨ ਨਾਲ ਨਗਰ ਕੀਰਤਨ ਆਰੰਭ ਹੋਇਆ ਜੋ ਪਿੰਡ ਖੁਆਸਪੁਰਾ ਤੋਂ ਸ਼ੁਰੂ ਹੁੰਦਾ ਹੋਇਆ ਪਿੰਡ ਮਲਕਪੁਰ, ਚੰਦਪੁਰ, ਡਕਾਲਾ, ਆਲਮਪੁਰ, ਕਟਲੀ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਿੰਘ ਸਭਾ ਖੁਆਸਪੁਰਾ ਵਿਖੇ ਸਮਾਪਤ ਹੋਇਆ।

Advertisements

ਨਗਰ ਕੀਰਤਨ ਦੇ ਰਸਤੇ ’ਚ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਫੁੱਲਾਂ ਦੀ ਵਰਖਾ ਦੇ ਨਾਲ ਨਾਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪਾਵਨ ਪਾਲਕੀ ਸਾਹਿਬ ਦੇ ਨਾਲ ਨਾਲ ਸੰਗਤ ਨੇ ਹਰਿ ਜਸ ਗਾਇਨ ਕਰਦੀਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਰਸਤਿਆਂ ਵਿੱਚ ਲੰਗਰ ਵੀ ਲਗਾਏ ਗਏ।

ਨਗਰ ਕੀਰਤਨ ਦੇ ਪ੍ਰਬੰਧਕਾਂ ਵੱਲੋਂ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਗਈ, ਉਥੇ ਹੀ ਸਿੱਖ ਸੰਗਤਾਂ ਨੂੰ ਗੁਰੂ ਜੀ ਦੇ ਦੱਸੇ ਮਾਰਗ ‘ਤੇ ਚੱਲਣ ਦੀ ਅਪੀਲ ਵੀ ਕੀਤੀ। ਨਗਰ ਕੀਰਤਨ ਦੀ ਆਰੰਭਤਾ ਮੌਕੇ ਪਿੰਡ ਖੁਆਸਪੁਰਾ ਦੇ ਸਰਪੰਚ ਸਰਬਜੀਤ ਕੌਰ, ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ, ਗਿਆਨੀ ਰਾਮ ਸਿੰਘ, ਗਿਆਨੀ ਬਲਬੀਰ ਸਿੰਘ, ਗਿਆਨੀ ਸ਼ੇਰ ਸਿੰਘ, ਗਿਆਨੀ ਦਿਲਬਾਗ ਸਿੰਘ, ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਮੈਂਬਰ ਭੁਪਿੰਦਰ ਸਿੰਘ, ਜਸਵੀਰ ਸਿੰਘ, ਕਮਲਜੀਤ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here