
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਈ ਕੇ ਜੀ ਪੀਟੀਯੂ ਕੈਂਪਸ ਹੁਸ਼ਿਆਰਪੁਰ ਦੀ ਐਨਐਸਐਸ ਯੂਨਿਟ ਅਤੇ ਰੇਡ ਰੀਬੀਨ ਕਲੱਬ ਵੱਲੋਂ ਪ੍ਰੋਫੈਸਰ ਡਾ. ਵਾਈ ਐਸ ਬਰਾੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਫਲਤਾਪੂਰਵਕ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਜੀਵਨ ਬਚਾਉਣ ਵਾਲੇ ਕਾਰਨ ਵਿਚ ਵਾਧਾ ਕਰਨ ਲਈ ਉਤਸ਼ਾਹਤ ਕੀਤਾ। ਇਸ ਪ੍ਰੋਗਰਾਮ ਦਾ ਭਾਰੀ ਹੁੰਗਾਰਾ ਮਿਲਿਆ, ਵੱਡੀ ਗਿਣਤੀ ਵਿਚ ਵਿਦਿਆਰਥੀ ਸਵੈਇੱਛਾ ਨਾਲ ਖੂਨ ਦਾਨ ਕਰਨ ਲਈ ਅੱਗੇ ਵਧੇ ਅਤੇ ਆਈਪੀਐਸ ਅਫਸਰ ਗਜਲਪ੍ਰੀਤ ਕੌਰ, ਏ.ਐਸ.ਪੀ ਹੁਸ਼ਿਆਰਪੁਰ ਪੁਲਿਸ ਅਤੇ ਉਘੇ ਸਮਾਜ ਸੇਵੀ ਪ੍ਰੋਫੈਸਰ ਬਹਾਦੁਰ ਸਿੰਘ ਸੁਨੇਤ ਵੱਲੋਂ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।


ਉਹਨਾਂ ਨੇ ਦੱਸਿਆ ਕਿ ਕਮਿਉਨਟੀ ਸੇਵਾ ਕਰਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਖੂਨਦਾਨ ਲੋੜਵੰਦ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਦਾ ਹੈ ਅਤੇ ਇਹ ਬਹੁਤ ਹੀ ਨੇਕ ਪਰਉਪਕਾਰੀ ਅਤੇ ਦਿਆਲਤਾ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਵਿਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਮਾਨਵਤਾ ਦੀ ਸੇਵਾ ਅਤੇ ਸਮਾਜ ਦੀ ਬਿਹਤਰੀ ਲਈ ਦੇ ਕਾਰਜਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਐਨ ਐਸ ਐਸ ਦੀ ਟੀਮ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀ ਵਲੰਟੀਅਰਾਂ ਵੱਲੋਂ ਇਸ ਕੈਂਪ ਨੂੰ ਸਫਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਐਨ ਐਸ ਐਸ ਇੰਚਾਰਜ ਡਾ. ਕੁਲਵਿੰਦਰ ਸਿੰਘ ਪਰਮਾਰ ਸਹਾਇਕ ਪ੍ਰੋਫੈਸਰ, ਡਾ. ਸੁਨੀਲ ਕੁਮਾਰ, ਡਾ. ਅਮਿਤ ਹਾਡਾ, ਡਾ. ਬਰਜੇਸ਼, ਡਾ ਸੋਨੂ ਬਾਲਾ, ਡਾ. ਰਿੰਕੂ ਵਾਲੀਆ, ਪੁਨੀਤ ਕੁਮਾਰ, ਰਜਿੰਦਰ ਕੁਮਾਰ, ਕੁਲਵੀਰ ਸਿੰਘ, ਖੁਸ਼ਵਿੰਦਰ, ਸਰਬਜੀਤ ਕੋਰ ਤੇ ਹੋਰ ਅਧਿਕਾਰੀ ਮੌਜੂਦ ਸਨ ।












