

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਵਿੱਚ ਰਾਜਪੁਰਾ ਰੋਡ ਤੇ ਇੱਕ ਸਕੂਲ ਦੇ ਨੇੜੇ ਕੂੜੇ ਦੇ ਢੇਰ ਤੋਂ ਕਰੀਬ ਅੱਠ ਰਾਕੇਟ ਲਾਂਚਰ ਬਰਾਮਦ ਕੀਤੇ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮ ਉਸਨੂੰ ਲਾਹੌਰੀ ਗੇਟ ਥਾਣੇ ਲੈ ਗਈ। ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤਾ ਮੌਕੇ ਤੇ ਪਹੁੰਚ ਗਿਆ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਗੋਲਿਆਂ ਵਿੱਚ ਕੋਈ ਵਿਸਫੋਟਕ ਨਹੀਂ ਹੈ। ਐਸਐਸਪੀ ਨਾਨਕ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬੰਬ ਵਰਗੀ ਚੀਜ਼ ਕਿੱਥੋਂ ਆਈ, ਇਸ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਐਸਐਸਪੀ ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਇੱਕ ਰਾਹਗੀਰ ਨੇ ਦਿੱਤੀ ਸੀ। ਉਸ ਤੋਂ ਤੁਰੰਤ ਬਾਅਦ ਪੁਲਿਸ ਨੇ ਇਸ ਸਬੰਧੀ ਐਕਸ਼ਨ ਲਿਆ। ਬੋਮਸਕੋਡ ਦੀ ਟੀਮ ਅਤੇ ਆਰਮੀ ਨੂੰ ਵੀ ਇਤਲਾਹ ਕਰ ਦਿੱਤਾ ਗਿਆ। ਇਸ ਦੀ ਪੂਰੀ ਜਾਂਚ ਕਰਨ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਐਸਐਸਪੀ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਕੋਈ ਕਬਾੜੀਆਂ ਇਸ ਥਾਂ ਤੇ ਇਸ ਨੂੰ ਸੁੱਟ ਕੇ ਗਿਆ ਹੈ।












