Thursday, October 22, 2026
Home Crime ਮੰਤਰੀ Ravneet Bittu ਦਾ ਕਰੀਬੀ ਫਿਰੌਤੀ ਮੰਗਣ ਦੇ ਮਾਮਲੇ ‘ਚ ਗ੍ਰਿਫ਼ਤਾਰ

ਮੰਤਰੀ Ravneet Bittu ਦਾ ਕਰੀਬੀ ਫਿਰੌਤੀ ਮੰਗਣ ਦੇ ਮਾਮਲੇ ‘ਚ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼)। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਰੀਬੀ ਰਾਜੀਵ ਰਾਜੇ ਨੂੰ ਲੁਧਿਆਣਾ ਦੇ ਸਨਅਤਕਾਰ ਲੋਹਾ ਕਾਰੋਬਾਰੀ ਰਵਿਸ਼ ਗੁਪਤਾ ਕੋਲੋਂ 30 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲੋਹਾ ਵਪਾਰੀ ਰਵਿਸ਼ ਗੁਪਤਾ ਕੋਲੋ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪਹਿਲਾਂ ਹੀ ਪੁਲਿਸ  ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।  ਜਿਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਇਸ ਮਾਮਲੇ ਵਿੱਚ ਪਲਟਵਾਰ ਕੀਤਾ ਅਤੇ ਕਿਹਾ ਕਿ ਦਿੱਲੀ ਚੋਣਾਂ ਹਾਰਨ ਤੇ ਆਮ ਆਦਮੀ ਪਾਰਟੀ ਵੱਲੋਂ ਜੋ ਬਿਆਨਬਾਜੀ ਕੀਤੀ ਗਈ ਹੈ ਉਸ ਦਾ ਨਤੀਜਾ ਉਨ੍ਹਾਂ ਦੇ ਸਾਥੀਆਂ ਨੂੰ ਭੁਗਤਣਾ ਪੈ ਰਿਹਾ ਹੈ।

Advertisements

ਉਹਨਾਂ ਕਿਹਾ ਕਿ ਪਰਿਵਾਰ ਤੋਂ ਪਤਾ ਚੱਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਹੈ।  ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਹੀ ਇਹ ਸਾਰੀ ਗੱਲ ਕਹਾਈ ਗਈ ਹੈ ਅਤੇ ਮੇਰੇ ਸਾਥੀਆਂ ਨੂੰ ਫਸਾਉਣ ਦਾ ਯਤਨ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪਾਰਲੀਮੈਂਟ ਸੈਸ਼ਨ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਲਈ ਬੈਠਣਗੇ। ਉਹਨਾਂ ਕਿਹਾ ਕਿ ਇਹ ਝੂਠੇ ਕੇਸ ਵਿੱਚ ਰਾਜੀਵ ਰਾਜਾ ਨੂੰ ਫਸਾਇਆ ਗਿਆ ਹੈ।  

LEAVE A REPLY

Please enter your comment!
Please enter your name here