Monday, October 26, 2026
Home Punjab ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਲਈ ਕਲੀਨੀਕਲ ਅਸਿਸਟੈਂਟ ਨੂੰ ਦਿੱਤੇ ਨਿਯੁਕਤੀ ਪੱਤਰ

ਫਾਜਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ ਅਫ਼ਸਰ, ਕਲੀਲੀਕਲ ਅਸਿਸਟੈਂਟ ਅਤੇ ਹੋਰ ਸਹਾਇਕ ਸਟਾਫ਼ ਕੰਮ ਕਰ ਰਹੇ ਹਨ।

Advertisements

ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਆਯੂਸ਼ਮਾਨ ਆਰੋਗਿਆ ਕੇਂਦਰ ਖੁੱਭਣ ਵਿੱਚ ਕਲੀਨੀਕਲ ਅਸਿਸਟੈਂਟ ਦੀ ਖਾਲੀ ਪਈ ਆਸਾਮੀ ਲਈ ਡਾ ਕਵਿਤਾ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ। ਇਸ ਸਮੇਂ ਡਾ ਸੁਨੀਤਾ ਕੰਬੋਜ਼, ਡਾ ਆਮਨਾ ਕੰਬੋਜ਼, ਰਾਜੇਸ਼ ਕੁਮਾਰ, ਵਿਨੋਦ ਖੁਰਾਣਾ, ਅਤਿੰਦਰ ਸਿੰਘ, ਆਕਾਸ਼ ਕੁਮਾਰ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ।  ਆਯੂਸ਼ਮਾਨ ਆਰੋਗਿਆ ਕੇਂਦਰ ਵਿਚ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 90 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

LEAVE A REPLY

Please enter your comment!
Please enter your name here