Tuesday, October 27, 2026
Home Latest 1984 ਸਿੱਖ ਵਿਰੋਧੀ ਦੰਗਿਆਂ ‘ਚ ਸੱਜਣ ਕੁਮਾਰ ਦੋਸ਼ੀ ਕਰਾਰ

1984 ਸਿੱਖ ਵਿਰੋਧੀ ਦੰਗਿਆਂ ‘ਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਸਰਸਵਤੀ ਵਿਹਾਰ ਮਾਮਲੇ ਵਿੱਚ ਰਾਊਸ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਕਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ, 1984 ਦਾ ਹੈ, ਜਿਸ ਵਿੱਚ ਪੱਛਮੀ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ ਇੱਕ ਪਿਤਾ-ਪੁੱਤਰ, ਸਰਦਾਰ ਜਸਵੰਤ ਸਿੰਘ ਅਤੇ ਸਰਦਾਰ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਸ਼ਿਕਾਇਤਕਰਤਾਵਾਂ ਦੇ ਅਨੁਸਾਰ, ਭੀੜ ਦੀ ਅਗਵਾਈ ਉਸ ਸਮੇਂ ਦੇ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਕਰ ਰਹੇ ਸਨ, ਜੋ ਉਸ ਸਮੇਂ ਬਾਹਰੀ ਦਿੱਲੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ।

Advertisements

ਇਹ ਆਰੋਪ ਲਗਾਇਆ ਗਿਆ ਸੀ ਕਿ ਸੱਜਣ ਕੁਮਾਰ ਨੇ ਭੀੜ ਨੂੰ ਹਮਲਾ ਕਰਨ ਲਈ ਉਕਸਾਇਆ ਸੀ, ਜਿਸ ਤੋਂ ਬਾਅਦ ਦੋਵਾਂ ਸਿੱਖਾਂ ਨੂੰ ਉਨ੍ਹਾਂ ਦੇ ਘਰ ਵਿੱਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਭੀੜ ਨੇ ਘਰ ਵਿੱਚ ਭੰਨਤੋੜ ਵੀ ਕੀਤੀ, ਲੁੱਟਮਾਰ ਕੀਤੀ ਅਤੇ ਅੱਗ ਲਗਾ ਦਿੱਤੀ। ਇਸ ਘਟਨਾ ਸੰਬੰਧੀ ਐਫਆਈਆਰ ਉੱਤਰੀ ਦਿੱਲੀ ਦੇ ਸਰਸਵਤੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤਕਰਤਾਵਾਂ ਦੁਆਰਾ ਰੰਗਨਾਥ ਮਿਸ਼ਰਾ ਕਮਿਸ਼ਨ ਦੇ ਸਾਹਮਣੇ ਦਾਇਰ ਕੀਤੇ ਹਲਫ਼ਨਾਮੇ ਦੇ ਆਧਾਰ ‘ਤੇ ਦਰਜ ਕੀਤੀ ਗਈ ਸੀ। ਸੱਜਣ ਕੁਮਾਰ ਦਿੱਲੀ ਕੈਂਟ ਹਿੰਸਾ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਦਿੱਲੀ ਕੈਂਟ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦੇ ਹੋਏ, ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

LEAVE A REPLY

Please enter your comment!
Please enter your name here