
ਰਾਜਪੁਰਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼ਿਵ ਸੈਨਾ ਹਿੰਦ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਅਨੁਜ ਗੁਪਤਾ ਦੇ ਯਤਨਾਂ ਸਦਕਾ ਰਾਜਪੁਰਾ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਸ਼ਿਵ ਸੈਨਾ ਸਮਾਜਵਾਦੀ ਦੇ ਸੂਬਾ ਮੀਤ ਪ੍ਰਧਾਨ ਪੀਐਨ ਰਵੀ ਗੌਤਮ ਨੇ ਸ਼ਿਵ ਸੈਨਾ ਹਿੰਦ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਸ਼ਿਵ ਸੈਨਾ ਹਿੰਦ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿੱਥੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਪੀ.ਐਨ.ਰਵੀ ਗੌਤਮ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਜੀ ਆਇਆਂ ਆਖਿਆ।ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਲਗਾਤਾਰ ਆਪਣਾ ਪਰਿਵਾਰ ਵਧਾ ਰਹੀ ਹੈ। ਦੂਸਰਿਆਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਸ਼ਿਵ ਸੈਨਾ ਹਿੰਦ ਨਾਲ ਜੁੜਨਾ ਅਹਿਮ ਹੈ। ਕਿਉਂਕਿ ਸ਼ਿਵ ਸੈਨਾ ਹਿੰਦ ਦੀਆਂ ਨੀਤੀਆਂ ਸ਼ੁਰੂ ਤੋਂ ਹੀ ਹਿੰਦੂ ਧਰਮ ਪ੍ਰਤੀ ਰਹੀਆਂ ਹਨ ਅਤੇ ਰਹਿਣ ਗਿਆ।ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਜੋ ਦੇਸ਼ ਦਾ ਸਾਡੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਲਈ ਸ਼ਿਵ ਸੈਨਾ ਹਿੰਦ ਕਿਸੇ ਖਤਰੇ ਤੋਂ ਘੱਟ ਨਹੀਂ ਹੈ।ਆਮ ਜਨਤਾ ਦਾ ਵਿਸ਼ਵਾਸ ਜਿੱਤਣ ਵਿਚ ਸ਼ਿਵ ਸੈਨਾ ਹਿੰਦ ਸਫਲ ਰਹੀ ਹੈ ਅਤੇ ਅੱਗੇ ਵੀ ਹੁੰਦੀ ਰਹੇਗੀ।ਉਨ੍ਹਾਂ ਸਾਰੇ ਆਏ ਹੋਏ ਸ਼ਿਵ ਸੈਨਿਕਾਂ ਦਾ ਸਨਮਾਨ ਕੀਤਾ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ।

ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਜਲਦੀ ਹੀ ਰਾਜਪੁਰਾ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਕਰਵਾ ਕੇ ਪੀਐਨ ਰਵੀ ਗੌਤਮ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਇਸ ਮੌਕੇ ਪੀਐਨ ਰਵੀ ਗੌਤਮ ਨੇ ਕਿਹਾ ਕਿ ਅਸੀਂ ਗਊ ਮਾਤਾ ਦੀ ਪੂਜਾ ਕਰਦੇ ਹਾਂ ਪਰ ਉਸ ਨੂੰ ਬਚਾਉਣ ਦੇ ਸਮਰੱਥ ਨਹੀਂ ਹਾਂ।ਗਊ ਤਸਕਰੀ ਅਤੇ ਗਊ ਹੱਤਿਆ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੁਸਲਿਮ ਤੁਸ਼ਟੀਕਰਨ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਲੋੜ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਦੀ 45 ਫੀਸਦੀ ਆਬਾਦੀ ਹਿੰਦੂਆਂ ਹੈ।ਇਸ ਦੇ ਬਾਵਜੂਦ ਹਿੰਦੂਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਗੰਭੀਰ ਨਹੀਂ ਹੈ। ਇਹੀ ਕਾਰਨ ਹੈ ਕਿ ਹਿੰਦੂ ਮੰਦਰ ਐਕਟ ਨੂੰ ਲਾਗੂ ਕਰਨ,ਅੱਤਵਾਦ ਦਾ ਸ਼ਿਕਾਰ ਹੋਏ ਹਜ਼ਾਰਾਂ ਪੀੜਿਤ ਹਿੰਦੂਆਂ ਨੂੰ ਇਨਸਾਫ਼ ਦਿਵਾਉਣ ਅਤੇ ਹਿੰਦੂ ਦੇਵੀ-ਦੇਵਤਿਆਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਠੋਸ ਕਦਮ ਨਹੀਂ ਚੁੱਕੇ ਜਾ ਰਹੇ।












