Friday, October 9, 2026
Home Crime ਫੌਜੀ ਨੇ ਸਰਪੰਚ ਦੇ ਭਰਾ ਤੇ ਚਲਾਈਆਂ ਗੋਲੀਆਂ, ਮੌਕੇ ਤੇ ਹੋਈ ਮੌਤ

ਫੌਜੀ ਨੇ ਸਰਪੰਚ ਦੇ ਭਰਾ ਤੇ ਚਲਾਈਆਂ ਗੋਲੀਆਂ, ਮੌਕੇ ਤੇ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੇ ਨਾਲ ਲੱਗਦੇ ਪਿੰਡ ਸ਼ਹੂਰ ਖੁਰਦ ਵਿੱਚ ਪੰਚਾਇਤ ਵੱਲੋਂ ਬਣਾਈ ਜਾ ਰਹੀ ਗਲੀ ਨੂੰ ਲੈਕੇ ਫੌਜੀ ਲਵਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਨੂੰ ਰਸਤੇ ਵਿੱਚ ਕਲਾਨੌਰ ਦੀ ਗਊਸ਼ਾਲਾ ਨੇੜੇ ਘੇਰ ਕੇ ਗੋਲੀਆਂ ਮਾਰੀਆਂ। ਜਿਸ ਤੋਂ ਬਾਅਦ ਮੌਕੇ ਤੇ ਹੀ ਸਰਪੰਚ ਦੇ ਭਰਾ ਦੀ ਮੌਤ ਹੋ ਗਈ।

Advertisements

ਜਾਣਕਾਰੀ ਦਿੰਦਿਆਂ ਮ੍ਰਿਤਕ ਨਿਰਮਲ ਸਿੰਘ ਦੇ ਚਚੇਰੇ ਭਰਾ ਮੋਹਨ ਸਿੰਘ ਨੇ ਦੱਸਿਆ ਕਿ ਉਹਨਾ ਦਾ ਵੱਡਾ ਭਰਾ ਪਿੰਡ ਸ਼ਹੁਰ ਖੁਰਦ ਦਾ ਸਰਪੰਚ ਹੈ ਅਤੇ ਉਨ੍ਹਾਂ ਨੇ ਪਿੰਡ ਵਿੱਚ ਇੱਕ ਗਲੀ ਬਣਾ ਰਹੇ ਸਨ ਇਸ ਗਲੀ ਨੂੰ ਪਿੰਡ ਦਾ ਹੀ ਇੱਕ ਵਿਅਕਤੀ ਲਵਪ੍ਰੀਤ ਸਿੰਘ ਫੌਜੀ ਰੋਕਦਾ ਸੀ ਜਿਸ ਨੂੰ ਲੈ ਕੇ ਉਹਨਾਂ ਦੀ ਰੰਜਿਸ਼ ਚੱਲ ਰਹੀ ਸੀ। ਇਸੇ ਰੰਜਿਸ਼ ਦੇ ਤਹਿਤ ਲਵਪ੍ਰੀਤ ਫੌਜੀ ਨੇ ਸਰਪੰਚ ਦੇ ਭਰਾ ਨਿਰਮਲ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ। ਉਹਨਾਂ ਨੇ ਮੰਗ ਕੀਤੀ ਹੈ ਕਿ ਇਸ ਆਰੋਪੀ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਉੱਥੇ ਦੂਜੇ ਪਾਸੇ ਮੌਕੇ ਤੇ ਪਹੁੰਚੇ ਐਸਪੀ ਡੀ ਯੁਗਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਆਰੋਪੀਆਂ ਦੀ ਪਹਿਚਾਣ ਹੋ ਚੁੱਕੀ ਹੈ, ਉਹਨਾਂ ਨੂੰ ਫੜਨ ਦੇ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here