
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿਚ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਸ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਵਿੱਚ 153 ਪੰਚਾਇਤ ਸੰਮਤੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਬੋਰਡ ਦੀਆਂ ਪ੍ਰੀਖਿਆਵਾਂ ਅਤੇ ਹਾੜੀ ਸੀਜ਼ਨ ਦੀ ਕਣਕ ਦੀ ਖਰੀਦ ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।













