Friday, October 9, 2026
Home Latest ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਤੇ ਗੁਣਵੱਤਾ ਬਾਰੇ ਲਗਾਇਆ ਦੁੱਧ...

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਦੀ ਮਹੱਤਤਾ ਤੇ ਗੁਣਵੱਤਾ ਬਾਰੇ ਲਗਾਇਆ ਦੁੱਧ ਖਪਤਕਾਰ ਕੈਂਪ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਧੰਨ ਦੇਵੀ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।

Advertisements

ਇਸ ਮੌਕੇ ਬੱਚਿਆਂ ਨੂੰ ਸਾਫ਼ਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ 12ਵੀਂ ਦੀ ਪੜਾਈ ਕਰਨ ਤੋ ਬਾਅਦ ਵੈਟਰਨਰੀ ਦੇ ਫ਼ੀਲਡ ਅਤੇ ਡੇਅਰੀ ਦੇ ਫ਼ੀਲਡ ਵਿਚ ਅਫ਼ਸਰ ਬਣਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿਨ੍ਹਾਂ ਬੱਚਿਆਂ ਦੇ ਮਾਪੇ ਪਸੂ ਪਾਲਕ ਹਨ, ਉਨ੍ਹਾਂ ਨੂੰ ਵਿਭਾਗੀ ਸਕੀਮਾਂ ਤੋ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਪ੍ਰਿੰਸੀਪਲ ਸ਼ਿਪਰਾ ਗੁਪਤਾ,ਵਾਈਸ ਪ੍ਰਿੰਸੀਪਲ ਸੰਗੀਤਾ ਸ਼ਰਮਾ ਅਤੇ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿਚ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਮਿਸ ਅਨੂੰ, ਡੇਅਰੀ ਵਿਕਾਸ ਇੰਸਪੈਕਟਰ ਅਨਾਮਿਕਾ ਸ਼ਰਮਾ, ਅਸਿਸਟੈਂਟ ਮੈਨੇਜਰ ਕੰਵਲਜੀਤ ਅਤੇ ਡਾ. ਚੇਤਨ ਵੇਰਕਾ ਮਿਲਕ ਪਲਾਂਟ, ਡਾ. ਅਸ਼ੋਕ ਬਸਰਾ ਅਤੇ ਰਣਜੀਤ ਸਿੰਘ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਦੁੱਧ ਦੇ 22 ਸੈਂਪਲ ਚੈੱਕ ਕੀਤੇ ਗਏ।

LEAVE A REPLY

Please enter your comment!
Please enter your name here