
ਫ਼ਤਹਿਗੜ੍ਹ ਸਾਹਿਬ (ਦ ਸਟੈਲਰ ਨਿਊਜ਼)। ਫ਼ਤਹਿਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਵਿਖੇ ਸੜਕ ਹਾਦਸੇ ਦੌਰਾਨ ਮਾਂ ਅਤੇ ਉਸਦੀ ਡੇਢ ਸਾਲਾਂ ਬੱਚੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਸੁਖਵਿੰਦਰ ਕੌਰ ਤੇ ਬੱਚੀ ਆਲੀਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਰੁਣ ਆਪਣੀ ਪਤਨੀ ਤੇ ਬੱਚੀ ਨਾਲ ਐਕਟਿਵਾ ਤੇ ਸਵਾਰ ਹੋ ਕੇ ਆਪਣੇ ਸਹੁਰੇ ਘਰ ਸਰਹਿੰਦ ਤੋਂ ਆਪਣੇ ਘਰ ਵਾਪਸ ਖੰਨਾ ਜਾ ਰਿਹਾ ਸੀ ਤੇ ਜਿਵੇਂ ਹੀ ਉਹ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ ਤੋਂ ਸਰਵਿਸ ਰੋਡ ਤੇ ਪਹੁੰਚਿਆ ਤਾਂ ਉਹ ਟਰੱਕ ਦੀ ਚਪੇਟ ਵਿੱਚ ਆ ਗਏ ਅਤੇ ਇਸ ਦੌਰਾਨ ਉਸਦੀ ਪਤਨੀ ਸੁਖਵਿੰਦਰ ਤੇ ਡੇਢ ਸਾਲਾਂ ਬੱਚੀ ਆਲੀਆ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ ਵਿੱਚ ਲੈ ਕੇ ਜ਼ਖਮੀ ਨੂੰ ਇਲਾਜ਼ ਲਈ ਭੇਜ ਦਿੱਤਾ ਹੈ। ਜਿੱਥੇ ਕਿ ਉਸਦਾ ਇਲਾਜ਼ ਚੱਲ ਰਿਹਾ ਹੈ।











