ਏ.ਡੀ.ਸੀ. ਕਲੇਰ ਨੇ ‘ਸਾਂਝੀ ਰਸੋਈ’ ‘ਚ ਮਨਾਇਆ ਆਪਣਾ ਜਨਮ ਦਿਨ

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼), ਰਿਪੋਰਟ- ਭੁਪੇਸ਼ ਪ੍ਰਜਾਪਤਿ।  ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅੱਜ ਆਪਣਾ ਜਨਮ ਦਿਨ ‘ਸਾਂਝੀ ਰਸੋਈ’ ਵਿੱਚ ਮਨਾਉਂਦਿਆਂ 5 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ। ਇਸ ਮੌਕੇ ਉਹਨਾਂ ਦੇ ਨਾਲ ਸਹਾਇਕ ਕਮਿਸ਼ਨਰ (ਜ) ਸ੍ਰੀ ਅਮਰਜੀਤ ਸਿੰਘ, ਸ੍ਰੀ ਅਮਿਤ ਸਰੀਨ ਪੀ.ਸੀ.ਐਸ. (ਅੰਡਰ ਟ੍ਰੇਨਿੰਗ) ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਵੀ ਸਨ। ਇਸ ਮੌਕੇ ਸ੍ਰੀਮਤੀ ਕਲੇਰ ਨੇ ਕਿਹਾ ਕਿ ਉਨ•ਾਂ ਨੂੰ ਆਪਣਾ ਜਨਮ ਦਿਨ ‘ਸਾਂਝੀ ਰਸੋਈ’ ਵਿੱਚ ਮਨਾ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਉਹਨਾਂ ਕਿਹਾ ਕਿ ਵੱਧ ਤੋਂ ਵੱਧ ਦਾਨੀ ਸੱਜਣਾ ਨੂੰ ‘ਸਾਂਝੀ ਰਸੋਈ’ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾਇਆ ਜਾ ਸਕੇ।

Advertisements

-ਆਪਣੇ ਵਿਸ਼ੇਸ਼ ਦਿਨ ‘ਸਾਂਝੀ ਰਸੋਈ’ ‘ਚ ਮਨਾਉਣ ਵਾਲੇ ਦਾਨੀ-ਸੱਜਣਾਂ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਲਾਘਾ

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ‘ਸਾਂਝੀ ਰਸੋਈ’ ਵਿੱਚ ਆਪਣੇ ਵਿਸ਼ੇਸ਼ ਦਿਨ ਮਨਾਉਣ ਵਾਲੇ ਦਾਨੀ ਸੱਜਣਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ ਹੀ ‘ਸਾਂਝੀ ਰਸੋਈ’ ਸੂਬੇ ਵਿਚੋਂ ਮੋਹਰੀ ਰੋਲ ਅਦਾ ਕਰ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ•ਾ ਰੈਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ (ਨੇੜੇ ਰੈਡ ਕਰਾਸ ਬਾਲ ਵਾਟਿਕਾ) ਵਿਖੇ ਚਲਾਈ ਜਾ ਰਹੀ ‘ਸਾਂਝੀ ਰਸੋਈ’ ਨੂੰ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਵਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਹੋਰ ਅੱਗੇ ਲਿਜਾਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਵਿਅਕਤੀ ਅੱਗੇ ਆਉਣ, ਤਾਂ ਜੋ ਲੋੜਵੰਦਾਂ ਨੂੰ ਕੇਵਲ 10 ਰੁਪਏ ਵਿੱਚ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਜਨਮ ਦਿਨ, ਵਿਆਹ ਦੀ ਵਰ•ੇਗੰਢ ਜਾਂ ਹੋਰ ਵਿਸ਼ੇਸ਼ ਯਾਦ ‘ਸਾਂਝੀ ਰਸੋਈ’ ਵਿੱਚ ਮਨਾਉਣ ਲਈ ‘ਇਕ ਦਿਨ ਸਾਂਝੀ ਰਸੋਈ ਦੇ ਨਾਲ’ ਮੁਹਿੰਮ ਤਹਿਤ ਦਿਨ ਵੀ ਬੁੱਕ ਕਰਵਾਏ ਜਾ ਸਕਦੇ ਹਨ। ਉਹਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੇਣ ਅਤੇ ਵਿਸ਼ੇਸ਼ ਦਿਨ ਬੁੱਕ ਕਰਵਾਉਣ ਲਈ ਜ਼ਿਲਾ ਰੈਡ ਕਰਾਸ ਸੁਸਾਇਟੀ ਦੇ ਦਫ਼ਤਰ ਸੰਪਰਕ ਕੀਤਾ ਜਾ ਸਕਦਾ ਹੈ।
ਉਧਰ ‘ਸਾਂਝੀ ਰਸੋਈ’ ‘ਚ ਜਨਮ ਦਿਨ ਮਨਾਉਣ ‘ਤੇ ਜਿਥੇ ਸਾਂਝੀ ਰਸੋਈ ਪ੍ਰੋਜੈਕਟ ਦੀ ਰਵਾਇਤ ਅਨੁਸਾਰ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ, ਉਥੇ ਏ.ਡੀ.ਸੀ. ਸ੍ਰੀਮਤੀ ਅਨੁਪਮ ਕਲੇਰ ਨੂੰ ਸਨਮਾਨ ਚਿੰਨ• ਵੀ ਭੇਂਟ ਕੀਤਾ ਗਿਆ। ਇਸ ਮੌਕੇ ਸਕੱਤਰ ਜ਼ਿਲ•ਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਅਵਿਨਾਸ਼ ਭੰਡਾਰੀ, ਪ੍ਰੋਫੈਸਰ ਕੁਲਦੀਪ ਕੋਹਲੀ, ਸ੍ਰੀਮਤੀ ਕੁਮਕੁਮ ਸੂਦ, ਸ੍ਰੀਮਤੀ ਰਮੇਸ਼ ਕੁਮਾਰੀ ਸ਼ਰਮਾ, ਸ੍ਰੀਮਤੀ ਆਸ਼ਾ ਅਗਰਵਾਲ ਅਤੇ ਸ੍ਰੀਮਤੀ ਕਰਮਜੀਤ ਕੌਰ ਆਹਲੂਵਾਲੀਆ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here