Sunday, October 25, 2026
Home Hoshiarpur ਪਰਵਿੰਦਰ ਵਾਲੀਆ ਨੇ ਸਾਂਝੀ ਰਸੋਈ ’ਚ ਪਾਇਆ 5100 ਦਾ ਯੋਗਦਾਨ

ਪਰਵਿੰਦਰ ਵਾਲੀਆ ਨੇ ਸਾਂਝੀ ਰਸੋਈ ’ਚ ਪਾਇਆ 5100 ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪਰਵਿੰਦਰ ਸਿੰਘ ਵਾਲੀਆ ਪੁੱਤਰ ਕਰਮਜੀਤ ਕੌਰ ਆਹਲੁਵਾਲੀਆ, ਮੈਂਬਰ ਰੈੱਡ ਕਰਾਸ, ਹਸਪਤਾਲ ਭਲਾਈ ਸੈਕਸ਼ਨ ਵਲੋਂ 5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ।

Advertisements

ਇਸ ਮੌਕੇ ਰੈੱਡ ਕਰਾਸ ਕਾਰਜਕਾਰਣੀ ਕਮੇਟੀ ਦੇ ਮੈਂਬਰ ਰਾਜੀਵ ਬਜਾਜ ਅਤੇ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ।

LEAVE A REPLY

Please enter your comment!
Please enter your name here