
ਗੁੜਗਾਓਂ (ਦ ਸਟੈਲਰ ਨਿਊਜ਼)। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੱਲੇਵਾਲ ਦੀ ਪੋਤੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ ਉਸਦੀ ਪਿਛਲੇ ਕੁੱਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਸੀ ਤੇ ਬੀਤੇ ਦਿਨ ਉਸਦੀ ਮੌਤ ਹੋ ਗਈ।

ਡੱਲੇਵਾਲ ਦਾ ਦੁੱਖ ਉਸ ਸਮੇਂ ਹੋਰ ਵੱਧ ਗਿਆ ਜਿਸ ਸਮੇਂ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਪੋਤੀ ਦੇ ਅੰਤਿਮ ਸੰਸਕਾਰ ਵਿੱਚ ਨਹੀਂ ਜਾ ਸਕੇ।












