Thursday, October 22, 2026
Home Latest ਤੇਜ ਰਫਤਾਰ ਕਾਰ ਦੀ ਟਰੈਕਟਰ ਟਰਾਲੀ ਨਾਲ ਹੋਈ ਟੱਕਰ, 4 ਦੀ ਮੌਤ

ਤੇਜ ਰਫਤਾਰ ਕਾਰ ਦੀ ਟਰੈਕਟਰ ਟਰਾਲੀ ਨਾਲ ਹੋਈ ਟੱਕਰ, 4 ਦੀ ਮੌਤ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼  ਵਿੱਚ ਦੇਰ ਰਾਤ ਇੱਕ ਸੜਕ ਹਾਦਸੇ ਦੌਰਾਨ 2 ਸਕੇ ਭਰਾਵਾਂ ਸਮੇਤ 4 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਰੋਹਿਤ ਉਮਰ 27 ਸਾਲਾਂ, ਪਵਨ ਉਮਰ 24 ਸਾਲਾਂ, ਮੋਨੂੰ ਉਮਰ 22 ਸਾਲਾਂ ਅਤੇ ਸੋਮਨਾਥ ਉਮਰ 24 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋਂ ਦੋਸਤ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਥੋੜ੍ਹੀ ਦੂਰੀ ਤੇ ਪਹੁੰਚੇ ਤਾਂ ਉਹਨਾਂ ਦੀ ਟੱਕਰ ਇੱਕ ਟਰੈਕਟਰ ਟਰਾਲੀ ਨਾਲ ਹੋ ਗਈ।

Advertisements

ਇਸ ਦੌਰਾਨ ਕਾਰ ਵਿੱਚ ਸਵਾਰ ਚਾਰੇ ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here