
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਵਿੱਚ ਦੇਰ ਰਾਤ ਗੈਂਗਸਟਰ ਲਖਬੀਰ ਲੰਡਾ ਦੇ ਗੁਰਗਿਆਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਸਾਥੀ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ, ਇਸ ਕਾਰਨ ਜਦੋਂ ਪੁਲਿਸ ਨੇ ਪਿੰਡ ਭੁੱਲਰ ਨਜ਼ਦੀਕ ਨਾਕਾਬੰਦੀ ਕੀਤੀ ਸੀ ਤੇ ਪੁਲਿਸ ਨੇ ਉਨ੍ਹਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾ ਉਹਨਾਂ ਨੇ ਪੁਲਿਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਗੈਂਗਸਟਰ ਦਾ ਇੱਕ ਸਾਥੀ ਜਸਕਰਨ ਜ਼ਖ਼ਮੀ ਹੋ ਗਿਆ ਤੇ ਉਸਦੇ ਸਾਥੀ ਹਰਮੰਦਰ ਅਤੇ ਹਰਮਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪਾਕਿਸਤਾਨ ਦਾ ਬਣਿਆ 9 ਐਮਐਮ ਦਾ ਪਿਸਤੌਲ ਤੇ ਦੋ ਮੈਗਜ਼ੀਨ ਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ।












