Saturday, October 17, 2026
Home Latest SGPC ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਦਿੱਤਾ ਅਸਤੀਫਾ

SGPC ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਉਹਨਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੱਤ ਮੈਂਬਰੀ ਕਮੇਟੀ ਵਿੱਚੋਂ ਹਟਾਇਆ ਜਾਵੇ। ਉਨ੍ਹਾਂ ਆਪਣਾ ਅਸਤੀਫਾ ਅੰਤ੍ਰਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ।

Advertisements

LEAVE A REPLY

Please enter your comment!
Please enter your name here