Sunday, October 25, 2026
Home Latest ਦਿੱਲੀ ਵਿੱਚ 20 ਫਰਵਰੀ ਨੂੰ ਕਰਵਾਇਆ ਜਾ ਸਕਦਾ ਸਹੁੰ ਚੁੱਕ ਸਮਾਗਮ

ਦਿੱਲੀ ਵਿੱਚ 20 ਫਰਵਰੀ ਨੂੰ ਕਰਵਾਇਆ ਜਾ ਸਕਦਾ ਸਹੁੰ ਚੁੱਕ ਸਮਾਗਮ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 20 ਫ਼ਰਵਰੀ ਨੂੰ ਹੋਵੇਗਾ। ਜਿਸਦੀ ਜਿੰਮੇਵਾਰੀ ਭਾਜਪਾ ਦੇ ਸੀਨੀਅਰ ਆਗੂਆਂ ਨੇ ਦਿੱਲੀ ਪੁਲਿਸ ਤੇ ਟ੍ਰੈਫਿਕ ਪੁਲਿਸ ਨੂੰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਕਰਵਾਇਆ ਜਾਵੇਗਾ। ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਸਰਕਾਰ ਬਣਾਉਣ ਨੂੰ ਲੈ ਕੇ ਲਗਾਤਾਰ ਮੰਥਨ ਚੱਲ ਰਿਹਾ ਸੀ। ਇਸ ਵਿੱਚ ਪੀਐਮ ਮੋਦੀ ਦੇ ਤਿੰਨ ਦਿਨਾਂ ਵਿਦੇਸ਼ ਦੌਰੇ ਕਾਰਨ ਇਹ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਤੇ ਹੁਣ ਮੁੱਖ ਮੰਤਰੀ ਦਾ ਨਾਂ ਲਗਭਗ ਤੈਅ ਹੋ ਚੁੱਕਾ ਹੈ ਅਤੇ ਸੋਮਵਾਰ ਨੂੰ ਅਬਜ਼ਰਵਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 18 ਜਾਂ 19 ਫਰਵਰੀ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋਣ ਤੋਂ ਬਾਅਦ 20 ਫਰਵਰੀ ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਸਕਦਾ ਹੈ। ਭਾਜਪਾ ਪ੍ਰਦੇਸ਼ ਦਫਤਰ ਵਿੱਚ ਦੁਪਹਿਰ 3 ਵਜੇ ਵਿਧਾਇਕਾਂ ਦੀ ਬੈਠਕ ਬੁਲਾਈ ਗਈ ਹੈ।

Advertisements

ਇਸ ਮੀਟਿੰਗ ਵਿੱਚ ਵਿਧਾਇਕਾਂ ਨੂੰ ਸੁਝਾਅ ਅਤੇ ਹਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਲੋਕਾਂ ਵਿੱਚ ਉਤਸੁਕਤਾ ਬਣੀ ਹੋਈ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਕੌਣ ਹੋਵੇਗਾ। ਮੁੱਖ ਮੰਤਰੀ ਦੇ ਨਾਵਾਂ ਤੇ ਜੋ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਪ੍ਰਵੇਸ਼ ਵਰਮਾ, ਸਤੀਸ਼ ਉਪਾਧਿਆਏ, ਆਸ਼ੀਸ਼ ਸੂਦ, ਜਤਿੰਦਰ ਮਹਾਜਨ, ਵਿਜੇਂਦਰ ਗੁਪਤਾ, ਅਭੈ ਵਰਮਾ ਅਤੇ ਔਰਤਾਂ ਵਿੱਚੋਂ ਰੇਖਾ ਗੁਪਤਾ ਅਤੇ ਸ਼ਿਖਾ ਰਾਏ ਦੇ ਨਾਂ ਸ਼ਾਮਲ ਹਨ। ਇਨ੍ਹਾਂ ਅਟਕਲਾਂ ਤੇ ਸ਼ਾਇਦ 18 ਜਾਂ 19 ਫ਼ਰਵਰੀ ਨੂੰ ਵਿਰਾਮ ਲਗਾ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਨ੍ਹਾਂ ਨਾਵਾਂ ਤੋਂ ਇਲਾਵਾ ਭਾਜਪਾ ਕਿਸੇ ਹੋਰ ਚਿਹਰੇ ਨੂੰ ਮੁੱਖ ਮੰਤਰੀ ਐਲਾਨ ਕੇ ਹੈਰਾਨ ਕਰ ਸਕਦੀ ਹੈ।

LEAVE A REPLY

Please enter your comment!
Please enter your name here