
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਕੂਟਰੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 1 ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਹਰਪ੍ਰੀਤ ਕੌਰ ਉਮਰ 34 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਲੜਕੇ ਨੂੰ ਅਮਲੋਹ ਰੋਡ ਤੇ ਸਥਿਤ ਸਕੂਲ ਛੱਡਣ ਤੋਂ ਬਾਅਦ ਵਾਪਸ ਆ ਰਹੀ ਸੀ ਤੇ ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਕੁ ਭਿਆਨਕ ਸੀ ਕਿ ਉਸਦਾ ਸਿਰ ਖੰਭੇ ਨਾਲ ਟਕਰਾ ਗਿਆ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












