
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਵਿਸ਼ਕਰਮਾ ਚੌਂਕ ਨਜ਼ਦੀਕ ਇੱਕ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 2 ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਸ਼ਕਰਮਾ ਚੌਂਕ ਨਜ਼ਦੀਕ ਸਾਈਕਲ ਦੀਆਂ ਸੀਟਾਂ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਕੁ ਭਿਆਨਕ ਸੀ ਕਿ ਅੱਗ ਵਿੱਚ 3 ਵਿਅਕਤੀ ਝੁਲਸ ਗਏ। ਜਿਹਨਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ 2 ਦੀ ਮੌਤ ਹੋ ਗਈ ਤੇ 1 ਦਾ ਇਲਾਜ਼ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਫ਼ਾਇਰ ਬ੍ਰਿਗੇਡ ਦੀ ਟੀਮ ਤੇ ਪੁਲਿਸ ਨੂੰ ਦਿੱਤੀ ਗਈ, ਫ਼ਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਤੇ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ।












