
ਫ਼ਰੀਦਕੋਟ (ਦ ਸਟੈਲਰ ਨਿਊਜ਼)। ਫ਼ਰੀਦਕੋਟ ਦੇ ਕੋਟਕਪੂਰਾ ਵਿੱਚ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 5 ਲੋਕਾਂ ਦੀ ਮੌਤ ਹੋ ਗਈ ਤੇ 21 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਫਰੀਦਕੋਟ ਦੇ ਕੋਟਕਪੂਰਾ ਰੋਡ ਤੋਂ ਸ਼ਾਹੀ ਹਵੇਲੀ ਨਜ਼ਦੀਕ ਸੇਮ ਨਾਲੇ ਦੇ ਪੁਲ਼ ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਕੁ ਭਿਆਨਕ ਸੀ ਕਿ ਟਰੱਕ ਇੱਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਵਿਚ ਜਾ ਡਿੱਗੀ।

ਜਾਣਕਾਰੀ ਮੁਤਾਬਕ ਬੱਸ ਨਿਊ ਦੀਪ ਕੰਪਨੀ ਦੀ ਸੀ ਤੇ ਇਸ ਵਿੱਚ ਕਈ ਸਵਾਰੀਆਂ ਸਨ। ਹਾਦਸੇ ਦੀ ਸੂਚਨਾ ਮਿਲਣ ਤੇ ਮੌਕੇ ਤੇ ਰਾਹਤ ਕਾਰਜ ਜਾਰੀ ਕੀਤੇ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।












