
ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਕੇਰਲ ਕੇਡਰ ਦੇ ਸਾਬਕਾ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੂੰ ਨਵਾਂ ਮੁੱਖ ਚੋਣ ਕਮਿਸ਼ਨਰ ਚੁਣਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਬੀਤੀ ਕਲ ਨੂੰ ਨਵੇਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਦੀ ਚੋਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਕਮੇਟੀ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਸ਼ਾਮਲ ਸਨ। ਮੌਜੂਦਾ ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ 18 ਫਰਵਰੀ ਯਾਨੀ ਅੱਜ ਸੇਵਾਮੁਕਤ ਹੋ ਰਹੇ ਹਨ।













