Saturday, October 24, 2026
Home Latest ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ, 6 ਦੀ ਮੌਤ

ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ, 6 ਦੀ ਮੌਤ

ਝਾਰਖੰਡ (ਦ ਸਟੈਲਰ ਨਿਊਜ਼)। ਝਾਰਖੰਡ ਦੇ ਗਿਰੀਡੀਹ ਜ਼ਿਲ੍ਹੇ ਦੇ ਮਧੂਬਨ ਥਾਣਾ ਖੇਤਰ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਕਰੀਬ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਗਿਰੀਡੀਹ-ਡੁਮਰੀ ਸੜਕ ਤੇ ਉਸ ਸਮੇਂ ਵਾਪਰੀ ਜਦੋਂ ਇੱਕ ਸਕਾਰਪੀਓ ਅਤੇ ਇੱਕ ਮੋਟਰਸਾਈਕਲ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ।

Advertisements

ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਮੁੱਢਲੀਆਂ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਦੋਵੇਂ ਵਾਹਨ ਬਹੁਤ ਤੇਜ਼ ਰਫ਼ਤਾਰ ਨਾਲ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਟੱਕਰ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here