Monday, October 12, 2026
Home Chandigarh Toilet ਗਈ 10 ਸਾਲਾਂ ਬੱਚੀ ਨਾਲ ਨਸ਼ੇੜੀ ਨੇ ਕੀਤਾ ਬਲਾਤਕਾਰ

Toilet ਗਈ 10 ਸਾਲਾਂ ਬੱਚੀ ਨਾਲ ਨਸ਼ੇੜੀ ਨੇ ਕੀਤਾ ਬਲਾਤਕਾਰ

ਚੰਡੀਗੜ੍ਹ (ਦ ਸੈਟਲਰ ਨਿਊਜ਼)। ਚੰਡੀਗੜ੍ਹ ਵਿੱਚ 10 ਸਾਲਾਂ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਾਥਰੂਮ ਕਰਨ ਗਈ ਬੱਚੀ ਨੂੰ ਮੁਲਜ਼ਮ ਨੇ ਫੜ ਲਿਆ, ਜੋ ਕਿ ਪਹਿਲਾਂ ਹੀ ਟਾਇਲਟ ਵਿੱਚ ਲੁਕਿਆ ਹੋਇਆ ਸੀ। ਜਿਸ ਤੋਂ ਬਾਅਦ ਲੋਕਾਂ ਨੇ ਮੁਲਜ਼ਮ ਦੀ ਕੁਟਮਾਰ ਕਰਕੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਹਿਚਾਣ ਧਨਰਾਜ ਵਾਸੀ ਬਿਹਾਰ ਵਜੋਂ ਹੋਈ ਹੈ।

Advertisements

ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਵੇਂ ਹੀ ਬੱਚੀ ਅੰਦਰ ਗਈ ਤਾਂ ਮੁਲਜ਼ਮ ਨੇ ਉਸ ਨੂੰ ਦਬੋਚ ਲਿਆ, ਜੋ ਕਿ ਸ਼ਰਾਬ ਦੇ ਨਸ਼ੇ ਵਿੱਚ ਸੀ। ਲੋਕਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ। ਬੱਚੀ ਨੇ ਆਪਣੇ-ਆਪ ਨੂੰ ਬਚਾਉਣ ਲਈ ਉੱਚੀ-ਉੱਚੀ ਚੀਕਣਾ ਸ਼ੁਰੂ ਕਰ ਦਿੱਤਾ। ਜਦੋਂ ਉਥੋਂ ਲੰਘ ਰਹੇ ਵਿਅਕਤੀ ਨੇ ਚੀਕਾਂ ਸੁਣੀਆਂ ਤਾਂ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਮੌਕੇ ਤੇ ਪਹੁੰਚੇ ਡੀਐਸਪੀ ਵਿਜੇ ਸਿੰਘ ਨੇ ਬੱਚੀ ਦਾ ਮੈਡੀਕਲ ਕਰਵਾਇਆ। ਜਿਸ ਤੋਂ ਬਾਅਦ ਡਾਕਟਰਾਂ ਨੇ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here