Sunday, November 1, 2026
Home Latest ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਨੌਜ਼ਵਾਨਾਂ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਨੇ ਐਕਟਿਵਾ ਸਵਾਰ ਨੌਜ਼ਵਾਨਾਂ ਨੂੰ ਮਾਰੀ ਟੱਕਰ, ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਟੀਵੀ ਸੈਂਟਰ ਨਜ਼ਦੀਕ ਦੇਰ ਰਾਤ ਇੱਕ ਸੜਕ ਹਾਦਸੇ ਦੌਰਾਨ 2 ਨੌਜ਼ਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪੰਕਜ ਤੇ ਮੋਹਿਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਜਿਗਰੀ ਦੋਸਤ ਹਨ ਤੇ ਦੋਵੇਂ ਸਪੋਰਟਸ ਮਾਰਕੀਟ ਵਿੱਚ ਕਾਰੋਬਾਰ ਕਰਦੇ ਸਨ ਤੇ ਦੋਵੇਂ ਜਾਣੇ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਗਏ ਸਨ ਤੇ ਅਚਾਨਕ ਉਹਨਾਂ ਦੀ ਟੱਕਰ ਇੱਕ ਬੋਲੈਰੋ ਕਾਰ ਨਾਲ ਹੋ ਗਈ ਤੇ ਐਕਟਿਵਾ ਤੇ ਸਵਾਰ ਦੋਵੇਂ ਦੋਸਤਾਂ ਦੀ ਮੌਤ ਹੋ ਗਈ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here