
ਕਪੂਰਥਲਾ (ਦ ਸਟੈਲਰ ਨਿਊਜ਼)। ਕਪੂਰਥਲਾ ਦੇ ਨੌਜ਼ਵਾਨ ਦੀ ਇੰਗਲੈਂਡ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਮਨਜੋਤ ਸਿੰਘ ਵਾਸੀ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਲੱਖਣ ਕੇ ਪੱਡਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਨ ਪਿਛਲੇ ਲਗਪਗ ਡੇਢ ਸਾਲ ਤੋਂ ਇੰਗਲੈਂਡ ਦੇ ਸ਼ਹਿਰ ਹੈਡਰਸਫੀਲਡ ਵਿੱਚ ਰਹਿੰਦਾ ਸੀ ਤੇ 10 ਦਿਨ ਪਹਿਲਾਂ ਹਰਮਨ ਸਥਾਨਕ ਲੋਕਾਂ ਨੂੰ ਸ਼ੱਕੀ ਹਾਲਤ ਵਿੱਚ ਜ਼ਖ਼ਮੀ ਮਿਲਿਆ ਤੇ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਹਰਮਨ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਬੀਤੇ ਦਿਨ ਉਸਦੀ ਮੌਤ ਹੋ ਗਈ ਹੈ।

ਹਰਮਨ ਦੀ ਮਾਂ ਨੇ ਸ਼ੱਕ ਪ੍ਰਗਟਾਇਆ ਹੈ ਕਿ ਹਰਮਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਭਾਰਤ ਤੇ ਪੰਜਾਬ ਸਰਕਾਰ ਨੂੰ ਹਰਮਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੱਦਦ ਦੀ ਮੰਗ ਕੀਤੀ ਹੈ।












