
ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਕਪੂਰੇ ਵਿੱਚ ਬੀਤੀ ਰਾਤ ਇੱਕ ਘਰ ਤੇ ਸਵਿਫ਼ਟ ਕਾਰ ਸਵਾਰ 2 ਨੌਜਵਾਨਾਂ ਵੱਲੋਂ ਫ਼ਾਇਰਿੰਗ ਕੀਤੀ ਗਈ ਹੈ। ਇਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 1 ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜ ਕੁਮਾਰ ਉਰਫ਼ ਬਿੱਟੂ ਤੇ ਜ਼ਖਮੀ ਔਰਤ ਦੀ ਪਹਿਚਾਣ ਹਰਮਨਦੀਪ ਕੌਰ ਵਜੋਂ ਹੋਈ ਹੈ।

ਜਾਣਕਾਰੀ ਦਿੰਦੇ ਜ਼ਖਮੀ ਔਰਤ ਨੇ ਦੱਸਿਆ ਕਿ ਉਹ ਘਰ ਵਿੱਚ ਕੰਮ ਕਰ ਰਹੀ ਸੀ ਤਾਂ ਅਚਾਨਕ ਇੱਕ ਸਵਿਫ਼ਟ ਕਾਰ ਵਿੱਚ ਸਵਾਰ ਹੋ ਕੇ 2 ਨੌਜਵਾਨ ਆਏ ਤੇ ਉਸਦੇ ਪਤੀ ਬਾਰੇ ਪੁੱਛਣ ਲੱਗ ਗਏ ਜਦੋਂ ਉਸਨੇ ਦੱਸਿਆ ਕਿ ਉਹ ਘਰ ਨਹੀਂ ਹੈ ਤਾਂ ਉਨ੍ਹਾਂ ਨੇ ਰਿਵਾਲਵਰ ਕੱਢ ਕੇ ਫ਼ਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਉਨ੍ਹਾਂ ਦੇ ਘਰ ਕੰਮ ਕਰਨ ਵਾਲੇ ਰਾਜ ਕੁਮਾਰ ਦੇ ਗੋਲੀ ਲੱਗ ਗਈ ਤੇ ਉਹ ਡਿੱਗ ਪਿਆ ਤੇ ਉਸਦੀ ਮੌਤ ਹੋ ਗਈ ਤੇ ਉਸਦੇ ਵੀ ਇੱਕ ਗੋਲੀ ਲੱਗ ਗਈ ਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












