Monday, October 12, 2026
Home Crime AAP ਆਗੂ ਨੇ ਸਰਪੰਚ ਦੇ ਪਤੀ ਦੇ ਮਾਰੀਆਂ ਗੋਲੀਆਂ, ਹੋਈ ਮੌਤ

AAP ਆਗੂ ਨੇ ਸਰਪੰਚ ਦੇ ਪਤੀ ਦੇ ਮਾਰੀਆਂ ਗੋਲੀਆਂ, ਹੋਈ ਮੌਤ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਦੇ ਪਿੰਡ ਕੱਲਰ ਖੇੜਾ ਵਿੱਚ ਮਹਿਲਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਪਿੰਡ ਕੱਲਰ ਖੇੜਾ ਵਿਚ ਮਹਿਲਾ ਸਰਪੰਚ ਪੂਨਮ ਰਾਣੀ ਦੇ ਪਤੀ ਸ਼ੰਕਰ ਲਾਲ ਪੰਚਾਇਤੀ ਕੰਮ ਕਰਵਾ ਰਹੇ ਸਨ ਤਾਂ ਇਸ ਦੌਰਾਨ ਪਿੰਡ ਦੇ ਹੀ ਵਾਸੀ ਮਨੋਜ ਕੁਮਾਰ ਨਾਲ ਪਾਣੀ ਨਿਕਾਸੀ ਮਾਮਲੇ ਨੂੰ ਲੈਕੇ ਤਕਰਾਰ ਹੋਈ ਅਤੇ ਇਸ ਦੌਰਾਨ ਮਨੋਜ ਕੁਮਾਰ ਨੇ ਸ਼ੰਕਰ ਲਾਲ ਦੇ ਸਿਰ ਤੇ ਗੋਲੀ ਮਾਰ ਦਿੱਤੀ। ਜਿਸ ਤੋਂ ਉਸਨੂੰ ਹਸਪਤਾਲ ਲਿਜਾਂਦੇ ਸਮੇਂ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ ਤੇ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾਇਆ ਗਿਆ ਹੈ। 

Advertisements

ਹਸਪਤਾਲ ਦੇ ਡਾਕਟਰ ਵੱਲੋ ਦੱਸਿਆ ਗਿਆ ਕਿ ਗੋਲੀ ਜਵਾਂ ਨੇੜਿਓਂ ਮਾਰੀ ਗਈ ਹੈ ਅਤੇ ਜਦੋਂ ਹਸਪਤਾਲ ਲਿਆਂਦਾ ਗਿਆ ਉਦੋਂ ਉਸਦੀ ਮੌਤ ਹੋ ਚੁੱਕੀ ਸੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਦੱਸਿਆ ਕਿ ਜਿਸਦੀ ਮੌਤ ਹੋਈ ਹੈ ਅਤੇ ਜਿਸਨੇ ਗੋਲੀ ਮਾਰੀ ਹੈ ਉਹ ਦੋਹਵੇਂ ਹੀ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪਰ ਇਸ ਮਾਮਲੇ ਵਿਚ ਆਰੋਪੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here