Tuesday, October 13, 2026
Home Latest ਵਿਧਾਇਕ ਨੇ ਪਿੰਡ ਨੂਰਸ਼ਾਹ ਵਿਖੇ 12 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ...

ਵਿਧਾਇਕ ਨੇ ਪਿੰਡ ਨੂਰਸ਼ਾਹ ਵਿਖੇ 12 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪੱਕੀਆਂ ਗਲੀਆਂ ਅਤੇ ਨਾਲੀਆਂ ਦੇ ਰੱਖੇ ਨੀਂਹ ਪੱਥਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਪਿੰਡਾਂ ਨੂੰ ਵੀ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਹਰ ਹੰਭਲੇ ਮਾਰ ਰਹੀ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਨੂਰਸ਼ਾਹ ਵਿੱਚ 12 ਲੱਖ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਪੱਕੀਆਂ ਗਲੀਆਂ ਅਤੇ ਨਾਲੀਆਂ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਪਿੰਡ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ। ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਿੰਡਾਂ ਨੂੰ ਸਹਿਰੀ ਦਿੱਖ ਪ੍ਰਦਾਨ ਕਰਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Advertisements

ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੀ ਪੰਚਾਇਤ ਕੋਲ ਪਿੰਡ ਦੀ ਦਿੱਖ ਸੁਧਾਰਨ ਲਈ ਕੋਈ ਕੋਈ ਵੀ ਸੁਝਾਅ ਹਨ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਦੇ ਸਾਹਮਣੇ ਰੱਖਣ ਤਾਂ ਜੋ ਉਸ ਤੇ ਸਲਾਹ ਮਸ਼ਵਰਾ ਕਰਕੇ ਪਿੰਡਾਂ ਦੀ ਦਿੱਖ ਤੇ ਸੁੰਦਰਤਾ ਨੂੰ ਹੋਰ ਸੁਧਾਰਿਆ ਜਾ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਪਿੰਡ ਨੂਰਸ਼ਾਹ ਦੇ ਸਰਪੰਚ ਖਜ਼ਾਨ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਸਰਪੰਚ ਮਨਦੀਪ ਸਿੰਘ ਨਵਾਂ ਕਾਂਵਾ ਵਾਲੀ ਅਤੇ ਬਲਾਕ ਪ੍ਰਧਾਨ ਰਾਜ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here