Sunday, November 1, 2026
Home Latest ਪਿੰਡ ਹਸਤਾ ਕਲਾਂ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ

ਪਿੰਡ ਹਸਤਾ ਕਲਾਂ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ

ਫਾਜਿਲਕਾ (ਦ ਸਟੈਲਰ ਨਿਊਜ਼)। ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸਰਦਾਰ ਅਵਤਾਰ ਸਿੰਘ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਤੀ 21.02.2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰਾ ਪਿੰਡ ਹਸਤਾ ਕਲਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿਖੇ ਮੈਡਮ ਰੂਚੀ ਸਵਪਨ ਸ਼ਰਮਾ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ, ਟ੍ਰੇਨਿੰਗ ਜੱਜ ਸਾਹੇਬਾਨ ਮੈਡਮ ਰਵਲੀਨ ਕੌਰ ਅਤੇ ਮੈਡਮ ਕਰਮਵਿੰਦਰ ਕੌਰ, ਪਿੰਡ ਦੇ ਸਰਪੰਚ ਅਤੇ ਪੈਰਾ ਲੀਗਲ ਵਲੰਟੀਅਰ ਸਰਦਾਰ ਪ੍ਰੀਤਮ ਸਿੰਘ ਅਤੇ ਪਿੰਡ ਦੇ ਵਾਸੀਆਂ ਨੇ ਹਿੱਸਾ ਲਿਆ। ਮੈਡਮ ਰੂਚੀ ਸਵਪਨ ਸ਼ਰਮਾ ਜੀਆਂ ਨੇ ਪਿੰਡ ਦੇ ਵਾਸੀਆਂ ਨੂੰ ਜਾਨਕਾਰੀ ਦੇਂਦਿਆਂ ਬੱਚਿਆਂ ਨੂੰ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।

Advertisements

ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਇਸ ਤੋਂ ਬਾਦ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਨਕਾਰੀ ਦਿੱਤੀ। ਇਸ ਦੇ ਨਾਲ ਉਹਨਾਂ  
ਅੰਤ ਵਿੱਚ ਸਰਦਾਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ। ਉਹਨਾਂ ਨੇ ਲੋਕ ਅਦਾਲਤਾਂ ਅਤੇ ਮੇਡੀਏਸ਼ਨ ਸੈਂਟਰ ਦੇ ਲਾਭ ਬਾਰੇ ਵੀ ਵਿਸਤਾਰ ਨਾਲ ਜਾਨਕਾਰੀ ਦਿੱਤੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 15100 ਜਾਂ 01638261500.

LEAVE A REPLY

Please enter your comment!
Please enter your name here