
ਚੰਡੀਗੜ੍ਹ (ਦ ਸਟੈਲਰ ਨਿਊਜ਼)। ਐੱਮਐੱਸਪੀ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਚੰਡੀਗੜ੍ਹ ਵਿੱਚ ਬੈਠਕ ਹੋਵੇਗੀ। ਇਸ ਮੌਕੇ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੁੱਖੀ ਜਗਜੀਤ ਡੱਲੇਵਾਲ ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਮੀਟਿੰਗ ਲਈ ਚੰਡੀਗੜ੍ਹ ਪਹੁੰਚਣਗੇ। ਮੀਟਿੰਗ ਵਿੱਚ ਕੇਂਦਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਅਧਿਕਾਰੀ ਵੀ ਸ਼ਾਮਲ ਹੋਣਗੇ। ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਜਾਵੇਗਾ। ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 14 ਫਰਵਰੀ ਦੀ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ ਸੀ।

ਉਦੋਂ ਉਨ੍ਹਾਂ ਕਿਹਾ ਸੀ ਕਿ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਹਾਂ-ਪੱਖੀ ਰਹੀ ਹੈ। ਕਿਸਾਨ ਆਗੂ ਸਰਵਣ ਪੰਧੇਰ ਦਾ ਕਹਿਣਾ ਹੈ ਕਿ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜੇਕਰ ਉਹ ਜ਼ਮੀਨ ਤੇ ਨਹੀਂ ਹਾਰਦੇ ਤਾਂ ਉਹ ਟੇਬਲ ਟਾਕ ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਵਿੱਚ ਹਾਂ-ਪੱਖੀ ਹੁੰਗਾਰਾ ਮਿਲਦਾ ਹੈ ਤਾਂ ਬਦਲਾਅ ਯਕੀਨੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਜੇਕਰ ਗੱਲਬਾਤ ਵਿੱਚ ਤਸੱਲੀਬਖਸ਼ ਨਤੀਜੇ ਨਾ ਮਿਲੇ ਤਾਂ ਕਿਸਾਨਾਂ ਵੱਲੋਂ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਤੈਅ ਕੀਤਾ ਗਿਆ ਹੈ। ਉਸਨੇ ਕਿਹਾ ਕਿ ਜੇਕਰ ਉਹ ਮੈਦਾਨ ਤੇ ਨਹੀਂ ਹਾਰੇ ਤਾਂ ਉਗ ਮੇਜ਼ ਤੇ ਵੀ ਨਹੀਂ ਹਾਰਾਂਗੇ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਹੋਈ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਗੱਲਬਾਤ ਸਕਾਰਾਤਮਕ ਰਹੀ ਹੈ।












