
ਫ਼ਤਿਹਗੜ੍ਹ ਚੂੜੀਆਂ (ਦ ਸਟੈਲਰ ਨਿਊਜ਼)। ਫ਼ਤਿਹਗੜ੍ਹ ਚੂੜੀਆਂ ਵਿੱਚ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 5 ਜੀਆਂ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀਆਂ ਦੀ ਪਹਿਚਾਣ ਸੰਦੀਪ ਕੌਰ, ਸੁਨੀਤ ਕੌਰ ਉਮਰ 7 ਸਾਲਾਂ, ਜੈਸਮਾਨ ਉਮਰ 5 ਸਾਲਾਂ, ਅਰਮਾਨ ਉਮਰ 3 ਸਾਲਾਂ ਤੇ ਆਲੀਆ ਉਮਰ 2 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਮੀਂਹ ਕਾਰਨ ਉਨ੍ਹਾਂ ਦਾ ਬਾਲਿਆਂ ਵਾਲਾ ਕਮਰਾ ਜੋ ਕਾਫ਼ੀ ਖਸਤਾ ਹਾਲਤ ਵਿੱਚ ਸੀ ਉਸਦੀ ਅਚਾਨਕ ਛੱਤ ਡਿੱਗ ਗਈ।

ਛੱਤ ਡਿੱਗਣ ਕਾਰਨ ਕਮਰੇ ਵਿੱਚ ਮੌਜੂਦ ਔਰਤ ਤੇ ਬੱਚੇ ਮਲਬੇ ਹੇਠਾਂ ਦੱਬ ਗਏ ਤੇ ਆਸਪਾਸ ਦੇ ਲੋਕਾਂ ਨੇ ਬੜੀ ਮੁਸ਼ਕਤ ਦੇ ਬਾਅਦ ਔਰਤ ਤੇ ਬੱਚਿਆਂ ਨੂੰ ਜ਼ਖ਼ਮੀ ਹਾਲਤ ਵਿੱਚ ਮਲਬੇ ਹੇਠੋਂ ਬਾਹਰ ਕੱਢਿਆ ਤੇ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਕਿ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਪਰਿਵਾਰ ਨੇ ਸਰਕਾਰ ਤੋਂ ਮੱਦਦ ਦੀ ਗੁਹਾਰ ਲਗਾਈ ਹੈ ਕਿ ਉਹਨਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ।












