
ਮੁਕਤਸਰ (ਦ ਸਟੈਲਰ ਨਿਊਜ਼)। ਮੁਕਤਸਰ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਮਨਜੋਤ ਸਿੰਘ ਉਮਰ 24 ਸਾਲਾਂ ਵਜੋਂ ਹੋਈ ਹੈ।
Advertisements

ਦੱਸਿਆ ਜਾ ਰਿਹਾ ਹੈ ਕਿ ਹਰਮਨ 14 ਮਹੀਨੇ ਪਹਿਲਾਂ ਰੋਜੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਤੇ ਉੱਥੇ ਉਸਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।












