
ਮਜੀਠਾ (ਦ ਸਟੈਲਰ ਨਿਊਜ਼)। ਮਜੀਠਾ ਵਿੱਚ ਬੀਤੀ ਦੇਰ ਰਾਤ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਦੇ ਹਾਦਸਾਗ੍ਰਸਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ 2 ਨੌਜਵਾਨਾਂ ਦੀ ਮੌਕੇ ਤੇ ਮੌਤ ਗਈ ਤੇ 1 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਰਾਜਨ ਭੱਟੀ, ਬਲਜਿੰਦਰ ਸਿੰਘ, ਨਿਸ਼ਾਨ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਦੋਸਤ ਬੀਤੀ ਦੇਰ ਰਾਤ ਅੰਮ੍ਰਿਤਸਰ ਤੋਂ ਆਪਣੇ ਘਰ ਵਾਪਸ ਆ ਰਹੇ ਸਨ ਤੇ ਜਦੋਂ ਉਹ ਪਿੰਡ ਹਮਾਯਾ ਨਜ਼ਦੀਕ ਪਹੁੰਚੇ ਤਾਂ ਉਹਨਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖ਼ਤ ਨਾਲ ਜਾ ਟਕਰਾਈ।

ਟੱਕਰ ਇੰਨੀ ਕੁ ਭਿਆਨਕ ਸੀ ਕਿ 2 ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 1 ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਜ਼ਖਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਕਿ ਉਸਦੀ ਇਲਾਜ਼ ਚੱਲ ਰਿਹਾ ਹੈ।











