Tuesday, October 20, 2026
Home Latest ਬੱਸ ਤੇ ਦੁੱਧ ਦੇ ਟੈਂਕਰ ਵਿਚਕਾਰ ਹੋਈ ਭਿਆਨਕ ਟੱਕਰ, 3 ਦੀ ਮੌਤ,...

ਬੱਸ ਤੇ ਦੁੱਧ ਦੇ ਟੈਂਕਰ ਵਿਚਕਾਰ ਹੋਈ ਭਿਆਨਕ ਟੱਕਰ, 3 ਦੀ ਮੌਤ, 15 ਜ਼ਖਮੀ

ਬਿਹਾਰ (ਦ ਸਟੈਲਰ ਨਿਊਜ਼)। ਬਿਹਾਰ ਦੇ ਬੇਗੂਸਰਾਏ ਵਿੱਚ ਇੱਕ ਬੱਸ ਤੇ ਦੁੱਧ ਦੇ ਟੈਂਕਰ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 3 ਦੀ ਮੌਤ ਹੋ ਗਈ 15 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਾਣੀ ਵਿੱਚ ਦੇਰ ਰਾਤ ਇੱਕ ਬੱਸ ਤੇ ਦੁੱਧ ਦੇ ਟੈਂਕਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ ਲੋਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।

Advertisements

ਹਾਦਸਾ ਇੰਨਾ ਕੁ ਭਿਆਨਕ ਸੀ ਕਿ ਹਾਦਸੇ ਦੌਰਾਨ 3 ਦੀ ਮੌਤ ਹੋ ਗਈ ਅਤੇ 15 ਲੋਕ ਗੰਭੀਰ ਰੂਪ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here