Tuesday, October 20, 2026
Home Latest ਤੇਜ਼ ਰਫਤਾਰ ਕਾਰ ਨੇ ASI ਦੀ ਬਾਈਕ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਨੇ ASI ਦੀ ਬਾਈਕ ਨੂੰ ਮਾਰੀ ਟੱਕਰ, ਮੌਤ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਗੁਰਾਇਆ ਨਜ਼ਦੀਕ ਹਾਈਵੇਅ ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਲੁਧਿਆਣਾ ਦੇ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਵੀਰ ਚੰਦ ਉਮਰ 54 ਸਾਲਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਬਲਵੀਰ ਦੇ ਪੁੱਤਰ ਨੇ ਦੱਸਿਆ ਕਿ ਉਸਦੇ ਪਿਤਾ ਡਿਊਟੀ ਤੋਂ ਵਾਪਸ ਆ ਕੇ ਜਲੰਧਰ ਆਪਣੀ ਮਾਸੀ ਨੂੰ ਮਿਲਣ ਲਈ ਚਲਾ ਗਿਆ ਤੇ ਜਦੋਂ ਉਹ ਗੁਰਾਇਆ ਨਜ਼ਦੀਕ ਰਾਸ਼ਟਰੀ ਰਾਜਮਾਰਗ ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਉਸਨੇ ਬਾਈਕ ਤੋਂ ਕੰਟਰੋਲ ਗੁਆ ਦਿੱਤਾ ਤੇ ਉਹ ਸੜਕ ਤੇ ਡਿੱਗ ਗਿਆ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here