Sunday, October 18, 2026
Home Latest ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਚਾਹਵਾਨ ਨੇ ਨਿਗਲਿਆ ਜ਼ਹਿਰ, AAP...

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਚਾਹਵਾਨ ਨੇ ਨਿਗਲਿਆ ਜ਼ਹਿਰ, AAP ਵਿਧਾਇਕਾ ਤੇ ਲੱਗੇ ਆਰੋਪ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਇੱਕ ਚਾਹਵਾਨ ਵੱਲੋਂ ਜ਼ਹਿਰ ਨਿਗਲ ਲਿਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਕਾਕਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਲਕਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਵੱਡਾ ਵਿਵਾਦ ਛਿੜਿਆ ਹੋਇਆ ਹੈ। ਸੰਗਰੂਰ ਦੀ ਵਿਧਾਇਕਾ ਨਰਿੰਦਰ ਭਰਾਜ ਤੇ ਆਰੋਪ ਲਗਾਏ ਜਾ ਰਹੇ ਹਨ।

Advertisements

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿੰਨਰਜੀਤ ਗੋਲਡੀ ਨੇ ਕਿਹਾ ਕਿ ਵਿਧਾਇਕਾ ਵੱਲੋਂ 5 ਸਾਲਾਂ ਦੌਰਾਨ ਹਰ ਸਾਲ ਟਰੱਕ ਯੂਨੀਅਨ ਦੇ ਪ੍ਰਧਾਨ ਬਣਨ ਵਾਲਿਆਂ ਤੋਂ 30-30 ਲੱਖ ਦੀ ਰਾਸ਼ੀ ਉਗਰਾਹੀ ਗਈ, ਪਰ ਇਸ ਸਾਲ ਪ੍ਰਧਾਨਗੀ ਦੀ ਚੋਣ ਵੇਲੇ ਕਿਸੇ ਤੀਜੀ ਧਿਰ ਕੋਲੋਂ 55 ਲੱਖ ਦੀ ਰਾਸ਼ੀ ਲੈ ਕੇ, ਇਸ ਸਾਲ ਪ੍ਰਧਾਨ ਬਣਨ ਵਾਲੇ ਮਨਜੀਤ ਕਾਕਾ ਨੂੰ 30 ਲੱਖ ਦੀ ਰਾਸ਼ੀ ਵਾਪਸ ਕਰ ਦਿੱਤੀ ਅਤੇ ਉਸਨੂੰ ਧਮਕੀਆਂ ਦਿੱਤੀਆਂ, ਜਿਸ ਕਰਕੇ ਮਨਜੀਤ ਨੇ ਜ਼ਹਿਰ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਜ਼ਿੰਮੇਵਾਰ ਸੰਗਰੂਰ ਦੀ ਵਿਧਾਇਕਾ ਨਰਿੰਦਰ ਭਰਾਜ ਹੈ। ਇਸ ਕਾਰਨ ਮਨਜੀਤ ਦੇ ਪਰਿਵਰਕ ਮੈਬਰਾਂ ਨੇ ਮੰਗ ਕੀਤੀ ਹੈ ਕਿ ਨਰਿੰਦਰ ਭਰਾਜ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਸਦੀ ਵਿਧਾਇਕਾ ਵਜੋਂ ਮਾਨਤਾ ਨੂੰ ਰੱਦ ਕੀਤਾ ਜਾਵੇ।

LEAVE A REPLY

Please enter your comment!
Please enter your name here