Sunday, October 18, 2026
Home Chandigarh ਪੰਜਾਬ ਕੈਬਨਿਟ ‘ਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮ ਸੋਧ ਨੂੰ ਮਿਲੀ ਮਨਜ਼ੂਰੀ

ਪੰਜਾਬ ਕੈਬਨਿਟ ‘ਚ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮ ਸੋਧ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਵਿੱਚ ਪੰਜਾਬ ਮੰਤਰੀ ਮੰਡਲ ਨੇ ਜਨਮ-ਮੌਤ ਰਜਿਸਟ੍ਰੇਸ਼ਨ ਨਿਯਮ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਜਨਮ- ਮੌਤ ਰਜਿਸਟ੍ਰੇਸ਼ਨ ਨਿਯਮ ਵਿੱਚ ਕਈ ਬਦਲਾਅ ਵੀ ਕੀਤੇ ਗਏ ਹਨ। ਇਸ ਮੁਤਾਬਿਕ ਹੁਣ ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ, ਤਾਂ ਪਰਿਵਾਰ ਨੂੰ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਨਹੀਂ ਜਾਣਾ ਪਵੇਗਾ।

Advertisements

ਇਸ ਤੋਂ ਇਲਾਵਾ ਹੁਣ ਇਹ ਕੰਮ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੋਵੇਗਾ। ਹੁਣ, ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ, ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।

LEAVE A REPLY

Please enter your comment!
Please enter your name here