Tuesday, October 27, 2026
Home Latest ਸੀ-ਪਾਈਟ ਕੈਂਪ ਵਿੱਚ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ...

ਸੀ-ਪਾਈਟ ਕੈਂਪ ਵਿੱਚ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

The Stellar News Logo

ਫਾਜਿਲਕਾ (ਦ ਸਟੈਲਰ ਨਿਊਜ਼)। ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਜਾ ਰਹੀ ਹੈ। ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਫਰਵਰੀ 2025 ਤੋਂ www.joinindianarmy.nic.in ਤੇ ਸ਼ੁਰੂ ਹੋ ਰਹੀ ਹੈ। ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ ਯੁਵਕ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ। ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।

Advertisements

ਯੁਵਕ ਦੀ ਉਮਰ 17 ½ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ  88728-02046, 78888-48823 ਅਤੇ 78891-75575 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫਸਰ ਰਾਜ ਸਿੰਘ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ (ਫਿਰੋਜ਼ਪੁਰ) ਵਿੱਚ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਲਗਾਏ ਜਾ ਰੇ ਕੈਂਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।

LEAVE A REPLY

Please enter your comment!
Please enter your name here