
ਤਰਨਤਾਰਨ (ਦ ਸਟੈਲਰ ਨਿਊਜ਼) ਤਰਨਤਾਰਨ ਵਿੱਚ ਨਸ਼ਾ ਤਸਕਰ ਤੇ ਉਸਦੇ ਪਰਿਵਾਰ ਵੱਲੋਂ ਪੁਲਿਸ ਤੇ ਫਾਇਰਿੰਗ ਤੇ ਪੱਥਰ ਮਾਰ ਕੇ ਕਾਰ ਦੇ ਸ਼ੀਸ਼ੇ ਭੰਨ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਦੇ ਨਜਾਇਜ਼ ਪੈਸੇ ਨਾਲ ਬਣਾਏ ਘਰ ਢਾਏ ਜਾ ਰਹੇ ਹਨ ਤੇ ਵੱਡੇ ਪਧੱਰ ਤੇ ਤਸਕਰੀ ਵਿੱਚ ਸ਼ਾਮਿਲ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਬੀਤੇ ਦਿਨ ਜਦ ਤਰਨਤਾਰਨ ਅਧੀਨ ਆਉਂਦੇ ਪਿੰਡ ਕੱਲਾ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਪੁਲਿਸ ਛਾਪਾ ਮਾਰਨ ਗਈ ਤਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

ਇਸ ਸੰਬੰਧੀ ਜਾਣਕਾਰੀ ਦਿੰਦੇ ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਵੇਚਣ ਵਾਲੇ ਗਿਆਨੀ ਉਰਫ਼ ਬਾਬਾ ਦੇ ਘਰ ਛਾਪਾ ਮਾਰਿਆ ਤਾਂ ਤਸਕਰਾਂ ਨੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ। ਡੀਐਸਪੀ ਨੇ ਕਿਹਾ ਕਿ ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਤਸਕਰ ਦੀ ਜਾਇਦਾਦ ਨੂੰ ਪੰਜਾਬ ਸਰਕਾਰ ਦੇ ਖਾਤੇ ਵਿੱਚ ਪਾ ਕੇ ਇਸਨੂੰ ਜ਼ਬਤ ਕੀਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਪਿੰਡ ਦੇ ਸਾਰਕੇ ਲੋਕ ਇਸ ਪਰਿਵਾਰ ਖਿਲਾਫ ਨਸ਼ਾ ਵੇਚਣ ਦੀ ਗਵਾਹੀ ਦਿੰਦੇ ਹਨ ਤੇ ਉਹਨਾਂ ਨੇ ਕਈ ਸ਼ਿਕਾਇਤਾਂ ਵੀ ਦਰਜ਼ ਕਰਵਾਇਆ ਹਨ।












