Sunday, October 18, 2026
Home Latest ਚੇਅਰਮੈਨ ਕਰਮਜੀਤ ਮਾਨ ਕੁਠਾਲਾ ਨੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਨੂੰ ਦਿੱਤੀ...

ਚੇਅਰਮੈਨ ਕਰਮਜੀਤ ਮਾਨ ਕੁਠਾਲਾ ਨੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਨੂੰ ਦਿੱਤੀ ਮੁਬਾਰਕਬਾਦ

ਮਾਲੇਰਕੋਟਲਾ (ਦ ਸਟੈਲਰ ਨਿਊਜ਼)।ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਸਰਕਲ ਸੰਦੌੜ ਤੋਂ ਸਰਗਰਮ ਆਗੂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ ਨੇ ਅੱਜ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਹਾਜ਼ਰੀ ‘ਚ ਨਵ ਨਿਯੁਕਤ ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਜਾਫਰ ਅਲੀ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ‘ਚ ਐਲਾਨ ਕੀਤਾ ਸੀ ਕਿ ਜਿਹਨਾਂ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ‘ਚ ਸਹਿਯੋਗ ਦਿੱਤਾ ਹੈ। ਉਹਨਾਂ ਆਗੂਆਂ ਅਤੇ ਵਰਕਰਾਂ ਨੂੰ ਸਰਕਾਰ ‘ਚ ਵੱਡੇ ਅਹੁਦਿਆਂ ਨਾਲ ਨਿਵਾਜਿਆਂ ਜਾਵੇਗਾ, ਉਹਨਾਂ ਕਿਹਾ ਕਿ ਮਾਨ ਨੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਹਲਕਾ ਮਾਲੇਰਕੋਟਲਾ ਤੋਂ ਮਿਹਨਤੀ ਅਤੇ ਸਰਗਰਮ ਆਗੂ ਜਾਫਰ ਅਲੀ ਨੂੰ ਉਹਨਾਂ ਦਾ ਬਣਦਾ ਹੱਕ ਦਿੱਤਾ ਹੈ।

Advertisements

ਜਾਫਰ ਅਲੀ ਜਿਹਨਾਂ ਨੇ 2022 ਦੀ ਵਿਧਾਨ ਸਭਾ ਚੋਣਾਂ ‘ਚ ਦਿਲਤੋੜ ਮਿਹਨਤ ਕੀਤੀ ਸੀ ਅਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਇਹੋ ਕਾਰਨ ਹੈ ਕਿ ਮਾਨ ਸਰਕਾਰ ਨੇ ਅੱਜ ਉਹਨਾਂ ਵੱਲੋਂ ਕੀਤੀ ਮਿਹਨਤ ਦਾ ਮੁੱਲ ਮੋੜਦਿਆਂ ਉਹਨਾਂ ਨੂੰ ਮਾਰਕੀਟ ਕਮੇਟੀ ਮਾਲੇਰਕੋਟਲਾ ਦਾ ਚੇਅਰਮੈਨ ਲਗਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਕਰਾਂ ਅਤੇ ਆਗੂਆਂ ਤੋਂ ਇਲਾਵਾ ਪੰਜਾਬ ਵਾਸੀਆਂ ਨਾਲ ਵੀ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਵੀ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ, ਮੁਫ਼ਤ ਇਲਾਜ, ਸਕੂਲ ਆਫ ਐਮੀਨੈਂਸ ਆਦਿ ਸਹੂਲਤਾਂ ਅੱਜ ਵੀ ਮਿਲ ਰਹੀਆਂ ਹਨ।

LEAVE A REPLY

Please enter your comment!
Please enter your name here