Wednesday, October 21, 2026
Home Hoshiarpur ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸਐਸਪੀ ਦੀ ਅਗਵਾਈ ’ਚ ਸਰਚ ਜ਼ਾਰੀ

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸਐਸਪੀ ਦੀ ਅਗਵਾਈ ’ਚ ਸਰਚ ਜ਼ਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ। ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।

LEAVE A REPLY

Please enter your comment!
Please enter your name here