Wednesday, October 28, 2026
Home Latest 70 ਸਾਲਾ ਵਿਅਕਤੀ ਨੇ 9 ਸਾਲਾਂ ਬੱਚੀ ਨਾਲ ਕੀਤਾ ਬਲਾਤਕਾਰ

70 ਸਾਲਾ ਵਿਅਕਤੀ ਨੇ 9 ਸਾਲਾਂ ਬੱਚੀ ਨਾਲ ਕੀਤਾ ਬਲਾਤਕਾਰ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਅਬੋਹਰ ਵਿੱਚ ਇੱਕ 70 ਸਾਲਾ ਵਿਅਕਤੀ ਵੱਲੋਂ 9 ਸਾਲਾਂ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਹੈਰਾਨਜਨਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮਾਂ ਕੰਮ ਤੇ ਗਈ ਹੋਈ ਸੀ ਤੇ ਇਸ ਦੌਰਾਨ ਪੀੜਤਾ ਦੇ ਘਰ ਦੇ ਨਜ਼ਦੀਕ ਰਹਿਣ ਵਾਲਾ ਮੁਲਜ਼ਮ ਨੇ ਲੜਕੀ ਨੂੰ ਬੰਧਕ ਬਣਾ ਲਿਆ ਤੇ ਆਪਣੇ ਘਰ ਲੈ ਗਿਆ। ਉੱਥੇ ਉਸਨੇ ਬੱਚੀ ਨਾਲ ਬਲਾਤਕਾਰ ਕੀਤਾ। ਲੜਕੀ ਨੇ ਦੱਸਿਆ ਕਿ ਮੁਲਜ਼ਮ ਨੇ ਨਵੰਬਰ ਮਹੀਨੇ ਵੀ ਉਸ ਨਾਲ ਅਜਿਹਾ ਕੀਤਾ ਸੀ। ਮੁਲਜ਼ਮ ਨੇ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

Advertisements

ਇਸ ਕਾਰਨ ਲੜਕੀ ਨੇ ਕਿਸੇ ਨੂੰ ਕੁੱਝ ਨਹੀਂ ਦੱਸਿਆ। ਪੀੜਤਾ ਦੀ ਮਾਂ ਨੇ ਦੱਸਿਆ ਕਿ ਲੜਕੀ ਅਕਸਰ ਪੇਟ ਦਰਦ ਦੀ ਸ਼ਿਕਾਇਤ ਕਰਦੀ ਸੀ ਅਤੇ ਦਵਾਈਆਂ ਵੀ ਖਾਂਦੀ ਸੀ। ਹੁਣ ਇਸਦਾ ਕਾਰਨ ਸਾਹਮਣੇ ਆਇਆ ਹੈ। ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਸਦਾ ਇਲਾਜ਼ ਚੱਲ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

LEAVE A REPLY

Please enter your comment!
Please enter your name here