Sunday, October 18, 2026
Home Latest ਕਪੂਰਥਲਾ ਪੁਲਿਸ ਨੇ ਚਲਾਇਆ “ਯੁੱਧ ਨਸ਼ੇ ਵਿਰੁੱਧ“ ਅਭਿਆਨ 

ਕਪੂਰਥਲਾ ਪੁਲਿਸ ਨੇ ਚਲਾਇਆ “ਯੁੱਧ ਨਸ਼ੇ ਵਿਰੁੱਧ“ ਅਭਿਆਨ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ । 

Advertisements

ਐਸ ਐਸ ਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ , ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ  ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here